ਥਾਣਾ ਸਦਰ ਨਾਭਾ ਪੁਲਸ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਚੋਰੀ ਦਾ ਕੇਸ ਦਰਜ

ਨਾਭਾ, 7 ਮਈ 2025 : Sadar Nabha Police Station has registered a case of theft against unknown persons : ਥਾਣਾ ਸਦਰ ਨਾਭਾ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 331 (2), 305 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਬਲਵੰਤ ਕੌਰ ਸਰਪੰਚ ਗ੍ਰਾਮ ਪੰਚਾਇਤ ਪਿੰਡ ਰੋਹਟੀ ਮੌੜਾਂ ਥਾਣਾ ਸਦਰ ਨਾਭਾ ਨੇ ਦੱਸਿਆ ਕਿ ਚਾਰ ਮਈ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਆਯੁਸ਼ਮਾਲ ਆਰੋਗਿਆ ਕੇਂਦਰ ਕਲੀਨਿਕ ਵਿਚੋਂ ਦੋ ਬੈਟਰੇ, ਇਕ ਪੱਖਾ ਅਤੇ ਏ. ਸੀ. ਦੇ ਸਟੈਬਲਾਈਜਰ ਅਤੇ ਆਉਟਡੋਰ ਚੋਰੀ ਕਰ ਲਿਆ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

5 ਗ੍ਰਾਮ ਹੈਰੋਇਨ ਸਮੇਤ ਅੜਿੱਕੇ

ਘੱਗਾ ਪੁਲਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ । ਜਾਣਕਾਰੀ ਅਨੁਸਾਰ ਥਾਣਾ ਘੱਗਾ ਅਧੀਨ ਆਉਂਦੀ ਪੁਲਸ ਚੌਕੀ ਬਾਦਸ਼ਾਹਪੁਰ ਦੇ ਇੰਚਾਰਜ ਪ੍ਰੇਮ ਸਿੰਘ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਗੁਰਦੇਵ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਅਤੇ ਸਮਾਜ-ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੇ ਮਕਸਦ ਨਾਲ ਬੱਸ ਅੱਡਾ ਕਲਵਾਨੂੰ ਮੌਜੂਦ ਸਨ । ਸੂਚਨਾ ਮਿਲੀ ਕਿ ਇਕ ਵਿਅਕਤੀ ਹੈਰੋਇਨ ਵੇਚਣ ਲਈ ਪਿੰਡ ਛਬੀਲਪੁਰ ਨਜ਼ਦੀਕ ਭਾਖੜਾ ਨਹਿਰ ਦੀ ਪੱਟੜੀ `ਤੇ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਪੁਲਸ ਨੇ ਤੁਰੰਤ ਰੇਡ ਕਰ ਕੇ ਕਥਿਤ ਦੋਸ਼ੀ ਤਾਰਾ ਸਿੰਘ ਵਾਸੀ ਹਰਮਨ ਨਗਰ ਪਾਤੜਾਂ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਗਿ੍ਫ਼ਤਾਰ ਕਰਨ `ਚ ਸਫਲਤਾ ਹਾਸਲ ਕੀਤੀ ਹੈ । ਪੁਲਸ ਨੇ ਦੋਸ਼ੀ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਕੋਤਵਾਲੀ ਪੁਲਿਸ ਨੇ ਕੀਤਾ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

Leave a Comment

Your email address will not be published. Required fields are marked *

Scroll to Top