ਥਾਣਾ ਸਦਰ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ

ਥਾਣਾ ਸਦਰ ਨਾਭਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਕੇਸ ਦਰਜ
ਨਾਭਾ, 19 ਦਸੰਬਰ () : ਥਾਣਾ ਸਦਰ ਨਾਭਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਵਿਚ ਜਸਵੰਤ ਸਿੰਘ ਪੁੱਤਰ ਜੀਤ ਸਿੰਘ ਵਾਸੀ ਫੈਜਗੜ੍ਹ ਥਾਣਾ ਸਦਰ ਨਾਭਾ ਸ਼ਾਮਲ ਹੈ । ਪੁਲਸ ਮੁਤਾਬਕ ਐਸ. ਆਈ. ਚਮਕੌਰ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਪਿੰਡ ਛੀਂਟਾਵਾਲਾ ਵਿਖੇ ਮੌਜੂਦ ਸੀ ਨੂੰ ਸੂਚਨਾ ਮਿਲੀ ਕਿ ਉਕਤ ਵਿਅਕਤੀ ਜੋ ਕਿ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ ਦੇ ਘਰ ਜਦੋਂ ਰੇਡ ਕੀਤੀ ਗਈ ਤਾਂ 500 ਲੀਟਰ ਲਾਹਨ ਬਰਾਮਦ ਹੋਈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Leave a Comment

Your email address will not be published. Required fields are marked *

Scroll to Top