Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਨਾਭਾ ਪੁਲਸ ਕੀਤਾ ਦੋ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਸਦਰ ਨਾਭਾ ਪੁਲਸ ਕੀਤਾ ਦੋ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਨਾਭਾ, 17 ਮਈ 2025 : Sadar Nabha police station registered a case against two people under various sections : ਥਾਣਾ ਸਦਰ ਨਾਭਾ ਦੀ ਪੁਲਸ ਨੇ ਦੋ ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 108, 3 (5), ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਆੜਤੀਆ ਸੋਨੂੰ ਅਤੇ ਮੋਨੂੰ ਮਾਲਵਾ ਟਰੇਡਜ ਛੱਜੂਭੱਟ ਸ਼ਾਮਲ ਹਨ ।

ਪਤੀ ਦੀ ਮੌਤ ਤੋਂ ਪਹਿਲਾਂ ਪਰਿਵਾਰ ਦਾ ਲੈਣ-ਦੇਣ ਉਪਰੋਕਤ ਵਿਅਕਤੀਆਂ ਦੇ ਕੋਲ ਚੱਲਦਾ ਸੀ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਪਰਮਜੀਤ ਕੌਰ ਪਤਨੀ ਯਾਦਵਿੰਦਰ ਸਿੰਘ ਵਾਸੀ ਪਿੰਡ ਅੱਚਲ ਥਾਣਾ ਨੇ ਦੱਸਿਆ ਕਿ ਉਸਦੇ ਪਤੀ ਦੀ ਮੌਤ ਤੋਂ ਪਹਿਲਾਂ ਪਰਿਵਾਰ ਦਾ ਲੈਣ-ਦੇਣ ਉਪਰੋਕਤ ਵਿਅਕਤੀਆਂ ਦੇ ਕੋਲ ਚੱਲਦਾ ਸੀ ਅਤੇ ਉਸਦੇ ਪਤੀ ਦੀ ਮੌਤ ਹੋਣ ਤੋ ਬਾਅਦ ਉਪਰੋਕਤ ਵਿਅਕਤੀਆਂ ਨੇ ਉਸ ਦੇ ਲੜਕੇ ਅਮਰਿੰਦਰ ਸਿੰਘ ਜੋ ਕਿ 33 ਸਾਲਾਂ ਦਾ ਹੈ ਵੱਲ 17 ਲੱਖ ਰੁਪਏ ਬਕਾਇਆ ਕੱਢ ਦਿੱਤੇ ਅਤੇ ਉਸ ਖਿਲਾਫ ਦਰਖਾਸਤਬਾਜੀ ਕਰਨੀ ਸ਼ੁਰੂ ਕਰ ਦਿੱਤੀ ।

ਪੈਸਿਆਂ ਵਾਸਤੇ ਚੈਕ ਲੈ ਕੇ ਉਸਦੀ ਗਲਤ ਵਰਤੋ ਕਰਨੀ ਸ਼ੁਰੂ ਕਰ ਦਿੱਤੀ

ਸਿ਼ਕਾਇਤਕਰਤਾ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਨੇ ਪੈਸਿਆਂ ਵਾਸਤੇ ਚੈਕ ਲੈ ਕੇ ਉਸਦੀ ਗਲਤ ਵਰਤੋ ਕਰਨੀ ਸ਼ੁਰੂ ਕਰ ਦਿੱਤੀ ਅਤੇ ਚੀਕੇ ਦੇ ਆੜ੍ਹਤੀਆ ਕੋਲੋਂ ਵੀ ਉਸ ਦੇ ਲੜਕੇ ਤੇ ਕੇਸ ਪੁਆ ਦਿੱਤੇ, ਜਿਸ ਕਾਰਨ ਅਮਰਿੰਦਰ ਸਿੰਘ ਪ੍ਰੇਸ਼ਾਨ ਰਹਿਣ ਲੱਗ ਪਿਆ ਤੇ ਅਮਰਿੰਦਰ ਸਿੰਘ ਜੋ ਕਿ ਖੁਦ ਖੇਤੀ ਕਰਨਾ ਚਾਹੰੁਦਾ ਸੀ ਉਪਰੋਕਤ ਵਿਅਕਤੀ ਉਸਨੂੰ ਖੁਦ ਖੇਤੀ ਨਹੀ ਕਰਨ ਦਿੰਦੇ ਸਨ, ਜਿਸ ਦੇ ਚਲਦਿਆਂ ਉਪਰੋਕਤ ਦੋਹਾਂ ਤੋ ਤੰਗ ਆ ਕੇ ਅਮਰਿੰਦਰ ਸਿੰਘ ਨੇ 14 ਮਈ ਨੂੰ ਸਮਾ 6.30 ਪੀ. ਐਮ ਤੇ ਆਪਣੇ ਲਾਇਸੈਂਸ ੀ ਰਿਵਾਲਵਰ ਨਾਲ ਆਪਣੇਆਪ ਨੂੰਗੋਲੀ ਮਾਰ ਲਈ, ਜਿਸਨੂੰ ਜੇਰੇ ਇਲਾਜ ਰਾਹਤ ਹਸਪਤਾਲ ਪਟਿਆਲਾ ਦਾਖਲ ਕਰਵਾਇਆ ਗਿਆ ਸੀ ਦੀ ਇਲਾਜ ਦੌਰਾਨ ਮੌਤ ਹੋਗਈ ਹੈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਪੰਜ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

Scroll to Top