ਪਟਿਆਲਾ, 12 ਜੂਨ 2025 : Sadar police station registered a case against the unknown driver of the vehicle : ਥਾਣਾ ਸਦਰ (Sadar police station) ਪਟਿਆਲਾ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 281, 106 (1) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਉਹ ਗੱਡੀ ਦਾ ਅਣਪਛਾਤਾ ਡਰਾਈਵਰ ਹੈ ।
ਗੱਡੀ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਭਤੀਜੇ ਵਿੱਚ ਮਾਰੀ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਹਰਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਸਲੇਮਪੁਰ ਜੱਟਾ ਥਾਣਾ ਘਨੌਰ ਨੇ ਦੱਸਿਆ ਕਿ 11 ਜੂਨ 2025 ਨੂੰ ਉਸਦਾ ਭਤੀਜਾ ਬਲਵਿਦਰ ਸਿੰਘ ਸਕੂਟਰੀ ਤੇ ਸਵਾਰ ਹੋ ਕੇ ਨੂਰਖੇੜੀਆਂ ਬੰਦ ਪਏ ਭੱਠੇ ਕੋਲ ਜਾ ਰਿਹਾ ਸੀ ਤਾਂ ਗੱਡੀ ਦੇ ਅਣਪਛਾਤੇ ਡਰਾਈਵਰ ਨੇ ਆਪਣੀ ਗੱਡੀ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸਦੇ ਭਤੀਜੇ ਵਿੱਚ ਮਾਰੀ, ਜਿਸ ਕਾਰਨ ਉਸਦੀ ਮੌਤ ਹੋ ਗਈ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਸਦਰ ਪੁਲਸ ਨੇ ਕੀਤਾ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ