ਪਟਿਆਲਾ, 13 ਜੂਨ 2025 : Sadar police station registered a case against the unknown person in the vehicle : ਥਾਣਾ ਸਦਰ (Sadar police station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ 281, 126-ਏ ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ ।
ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਮੁਹੱਲਾ ਅਮਾਮਗੜ੍ਹ ਵਾਰਡ ਨੰ. 12 ਸਮਾਣਾ ਨੇ ਦੱਸਿਆ ਕਿ 12 ਜੂਨ 2025 ਨੂੰ ਉਹ ਆਪਣੇ ਮੋਟਰਸਾਇਕਲ ਤੇਸਵਾਰ ਹੋ ਕੇ ਪਿੰਡ ਘਲੋੜੀ ਕੋਲ ਜਾ ਰਿਹਾ ਸੀ ਤਾਂ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਸ ਵਿੱਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਕਾਫੀ ਸੱਟਾਂ ਲੱਗੀਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਸਦਰ ਪਟਿਆਲਾ ਨੇ ਕੀਤਾ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ