ਥਾਣਾ ਸਦਰ ਨੇ ਕੀਤਾ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ

ਪਟਿਆਲਾ, 22 ਮਈ 2025 : Sadar police station registered a case against three people : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ 3 ਵਿਅਕਤੀਆਂ ਵਿਰੁੱਧ ਵੱਖ ਵੱਖ ਧਾਰਾਵਾਂ 115 (2), 118 (1), 126 (2), 351 (1,3) 3 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਹਸੀਮ ਖਾਨ, ਇੰਦਰਜੀਤ ਸਿੰਘ ਵਾਸੀਆਨ ਪਿੰਡ ਦੋਣ ਕਲਾਂ ਅਤੇ ਇੱਕ ਹੋਰ ਅਣਪਛਾਤਾ ਵਿਅਕਤੀ ਸ਼ਾਮਲ ਹੈ ।

ਪੁਲਸ ਨੇ ਕਰ ਦਿੱਤੀ ਹੈ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ

ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕਰਨਵੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਦੋਣ ਕਲਾਂ ਥਾਣਾ ਸਦਰ ਪਟਿਆਲਾ ਨੇ ਦੱਸਿਆ ਕਿ 21ਮਈ 2025 ਨੂੰ 9 ਵਜੇ ਉਪਰੋਕਤ ਵਿਅਕਤੀਆਂ ਨੇ ਉਸ ਦੀ ਪਿੰਡ ਵਿੱਚ ਹੀ ਘੇਰ ਕੇ ਤੇਜਧਾਰ ਹਥਿਆਰਾ ਨਾਲ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆ ਧਮਕੀਆ ਦਿੰਦਿਆਂ ਮੌਕੇ ਤੋ ਫਰਾਰ ਹੋ ਗਏ । ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : ਸਿਟੀ ਸਮਾਣਾ ਪੁਲਸ ਕੀਤਾ 6 ਵਿਅਕਤੀਆਂ ਵਿਰੁੱਧ ਕੇਸ ਦਰਜ

Leave a Comment

Your email address will not be published. Required fields are marked *

Scroll to Top