Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Sunday, 08 Nov 2026 | 2:30 pm

+91 90915 01313 , +91 90916 01313

punjabbanni@gmail.com
punjabbani@yahoo.com

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਤੇ ਸਿੱਖ ਆਗੂਆਂ ਵਲੋਂ ਵੰਡੇ ਗਏ ਲੱਡੂ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਤੇ ਸਿੱਖ ਆਗੂਆਂ ਵਲੋਂ ਵੰਡੇ ਗਏ ਲੱਡੂ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਤੇ ਸਿੱਖ ਆਗੂਆਂ ਵਲੋਂ ਵੰਡੇ ਗਏ ਲੱਡੂ
-ਰੱਬ ਦੀ ਚੱਕੀ ਭਾਵੇਂ ਚੱਲਦੀ ਹੌਲੀ-ਹੌਲੀ ਪਰ ਪੀਂਹਦੀ ਯਕੀਨਨ ਏ : ਹਾਰਮੀਤ ਸਿੰਘ ਸੋਢੀ
ਪਟਿਆਲਾ : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ । ਅਦਾਲਤ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਅੱਜ ਪਟਿਆਲਾ ਗੁਰੂਦਵਾਰਾ ਦੁਖਨਿਵਾਰਨ ਸਾਹਿਬ ਵਿਖੇ ਸੰਗਤ ਨੂੰ ਲੱਡੂ ਵੰਡੇ ਗਏ । ਇਸ ਮੌਕੇ ਹਰਮੀਤ ਸਿੰਘ ਸੋਢੀ ਅਤੇ ਬਰਜਿੰਦਰ ਸਿੰਘ ਪਰਵਾਨਾ ਨੇ ਗੱਲਬਾਤ ਦੌਰਾਨ ਦੱਸਿਆ ਕਿ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਅਦਾਲਤ ਦੇ ਇਸ ਫੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ ਅੱਜ ਗੁਰੂਦਵਾਰਾ ਸਾਹਿਬ ਦੇ ਜੌੜਾ ਘਰ ਕੋਲ ਸਮੂਹ ਸਿੱਖ ਭਾਈਚਾਰੇ ਨਾਲ ਲੱਡੂ ਵੰਡ ਕੇ ਆਪਣੀ ਖੁਸ਼ੀ ਜਾਹਿਰ ਕੀਤੀ । ਉਹਨਾਂ ਕਿਹਾ ਕਿ ਭਾਵੇਂ ਅਸੀਂ ਇਸ ਅਣਮਨੁੱਖੀ ਅਪਰਾਧ ਲਈ ਮੌਤ ਦੀ ਸਜ਼ਾ ਦੀ ਉਮੀਦ ਕਰ ਰਹੇ ਸੀ, ਫਿਰ ਵੀ ਅਸੀਂ ਦਿੱਲੀ ਦੀ ਅਦਾਲਤ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦੇਣ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। 40 ਸਾਲਾਂ ਬਾਅਦ ਆਏ ਇਸ ਫੈਸਲੇ ਨੇ ਸਾਬਤ ਕਰ ਦਿੱਤਾ ਕਿ “ਰੱਬ ਦੀ ਚੱਕੀ ਭਾਵੇਂ ਚੱਲਦੀ ਹੌਲੀ-ਹੌਲੀ ਪਰ ਪੀਂਹਦੀ ਯਕੀਨਨ ਏ । ਉਹਨਾਂ ਕਿਹਾ ਕਿ ਇਨ੍ਹਾਂ ਦੰਗਿਆਂ ਨਾਲ ਸਬੰਧਤ ਮਾਮਲੇ ਵਿਚ ਉਸ ਨੂੰ ਦੂਜੀ ਵਾਰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ । ਇਸ ਤੋਂ ਪਹਿਲਾਂ ਉਹ ਦਿੱਲੀ ਕੈਂਟ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ । ਦਿੱਲੀ ਪੁਲਿਸ ਅਤੇ ਪੀੜਤਾਂ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਦੇ ਖਿਲਾਫ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ । ਕਵਲਜੀਤ ਸਿੰਘ ਗੋਨਾ ਗਗਨਦੀਪ ਸਿੰਘ ਐਸ. ਕੇ. ਕੋਹਲੀ ਬਿਨੀ ਕੋਹਲੀ ਹਰਸਿਮਰਨ ਸਿੰਘ ਕਮਲ ਜਸਮੀਤ ਸਿੰਘ ਸੈਂਕੀ ਹਰਪ੍ਰੀਤ ਸਿੰਘ ਹਰਪਾਲ ਸਿੰਘ ਚੰਦਨ ਬੇਦੀ ਇਸ ਮੌਕੇ ਸਮੂਹ ਸੰਗਤਾ ਮਜੂਦ ਸਨ ।

Scroll to Top