ਅਨੁਸੂਚਿਤ ਜਾਤੀ ਸਕਾਲਰਸਿ਼ਪ 242 ਕਰੋੜ ਜਾਰੀ ਕਰ ਬਣਾਇਆ ਇਤਿਹਾਸਕ ਰਿਕਾਰਡ

ਚੰਡੀਗੜ੍ਹ, 1 ਮਈ 2025 : Scheduled Caste Scholarship :  ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੇ ਦਿਸ਼ਾ ਨਿਰਦੇਸ਼ਾਂ ਤੇ ਜੰਗੀ ਪੱਧਰ ਤੇ ਆਪਣੀ ਜਿੰਮੇਵਾਰੀ ਨੂੰ ਨਿਭਾ ਰਹੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ (Cabinet Minister Dr. Baljit Kaur) ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 31 ਮਾਰਚ 2025 ਤੋਂ ਪਹਿਲਾਂ 2,22,764 ਵਿਦਿਆਰਥੀਆਂ ਲਈ ਰਾਜ ਦੇ ਆਪਣੇ ਹਿੱਸੇ ਵਜੋਂ 242.01 ਕਰੋੜ ਰੁਪਏ ਸਫਲਤਾਪੂਰਵਕ ਜਾਰੀ ਕਰਕੇ ਇਤਿਹਾਸ ਰਚਿਆ ਹੈ ।

ਪੋਸਟ ਮੈਟ੍ਰਿਕ ਸਕਾਲਰਸਿ਼ਪ ਸਕੀਮ ਦਾ ਹਿੱਸਾ ਅਕਾਦਮਿਕ ਸਾਲ ਅੰਦਰ ਹੀ ਵੰਡਿਆ ਗਿਆ

ਉਨ੍ਹਾਂ ਦੱਸਿਆ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਪੋਸਟ ਮੈਟ੍ਰਿਕ ਸਕਾਲਰਸਿ਼ਪ ਸਕੀਮ (Post Matric Scholarship Scheme) ਦਾ ਰਾਜ ਸਰਕਾਰ ਦਾ ਹਿੱਸਾ ਅਕਾਦਮਿਕ ਸਾਲ ਦੇ ਅੰਦਰ ਹੀ ਵੰਡਿਆ ਗਿਆ ਹੈ । ਇਸ ਸਰਗਰਮ ਅਤੇ ਵਿਦਿਆਰਥੀ-ਕੇਂਦ੍ਰਿਤ ਪਹਿਲਕਦਮੀ ਦੀ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸਕਾਲਰਸਿ਼ਪ ਸਕੀਮ (Scholarship Scheme) ਨੂੰ ਕੁਸ਼ਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ ਗਈ ।

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਰਾਹੀਂ ਕੁੱਲ ਅਰਜ਼ੀਆਂ ਪ੍ਰਾਪਤ ਹੋਈਆਂ ਸਨ 2,59,685

ਡਾ. ਬਲਜੀਤ ਕੌਰ ਨੇ ਆਖਿਆ ਕਿ ਵਿੱਤੀ ਸਾਲ 2024-25 ਲਈ ਪੰਜਾਬ ਸੂਬੇ ਨੇ ਇਸ ਪ੍ਰਮੁੱਖ ਯੋਜਨਾ ਤਹਿਤ 2 ਲੱਖ 60 ਹਜ਼ਾਰ ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਸੀ । ਜਿ਼ਕਰਯੋਗ ਹੈ ਕਿ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ (Dr. Ambedkar Scholarship Portal) ਰਾਹੀਂ ਕੁੱਲ 2,59,685 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 2,36,575 ਵਿਦਿਆਰਥੀਆਂ ਦੀਆਂ ਅਰਜ਼ੀਆਂ ਦੀ ਸਫਲਤਾਪੂਰਵਕ ਤਸਦੀਕ ਕੀਤੀ ਗਈ । ਉਨ੍ਹਾਂ ਆਖਿਆ ਕਿ ਪਿੱਛਲੇ ਪੰਜ ਸਾਲਾਂ ਵਿੱਚ ਪੰਜਾਬ ਸਰਕਾਰ ਦੁਆਰਾ ਪ੍ਰਾਪਤ ਕੀਤੀ ਗਈ ਤਸਦੀਕ ਦੀ ਸਭ ਤੋਂ ਵੱਧ ਗਿਣਤੀ ਹੈ ।

Read More : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਹਾਂਰਾਸਟਰ ਵਿਖੇ ਦੋ ਰੋਜ਼ਾ ਖੇਤਰੀ ਵਰਕਸ਼ਾਪ ਵਿਚ ਲਿਆ ਹਿੱਸਾ

Leave a Comment

Your email address will not be published. Required fields are marked *

Scroll to Top