ਐਸ. ਜੀ. ਪੀ. ਸੀ. ਪ੍ਰਧਾਨ ਧਾਮੀ ਨੇ ਕੀਤੀ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ
ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ । ਪ੍ਰਾਪਤ ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਅਸਥਾਨ ’ਤੇ ਇਹ ਮੁਲਾਕਾਤ ਹੋਈ। ਅਤੇ ਕਰੀਬ ਅੱਧਾ ਘੰਟਾ ਇਹ ਮੀਟਿੰਗ ਕੀਤੀ ਗਈ, ਜਿਸ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ । ਦੱਸਣਯੋਗ ਹੈ ਕਿ ਮੀਟਿੰਗ ਤੋਂ ਬਾਅਦ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਉਨ੍ਹਾਂ ਕਿਹਾ ਕਿ ਸ਼ਹੀਦੀ ਪੰਦਰਵਾੜੇ ਤੱਕ ਮੈਂ ਕੁਝ ਵੀ ਨਹੀਂ ਬੋਲਾਂਗਾ ।