ਨਾਰਾਇਣ ਸਿੰਘ ਚੌੜਾ ਨੂੰ ਪੰਥ `ਚੋਂ ਛੇਕਣ ਦਾ ਪ੍ਰਸਤਾਵ ਐਸ. ਜੀ. ਪੀ. ਸੀ. ਨੇ ਲਿਆ ਵਾਪਸ
ਅੰਮ੍ਰਿਤਸਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ `ਚ ਮੰਗਲਵਾਰ ਨੂੰ ਕਾਰਜਕਾਰਨੀ ਦੀ ਹੋਈ ਮੀਟਿੰਗ ਵਿਚ ਨਰਾਇਣ ਸਿੰਘ ਚੌੜਾ ਨੂੰ ਪੰਥ ਵਿਚੋਂ ਛੇਕਣ ਸਬੰਧੀ ਪਾਸ ਕੀਤੇ ਗਏ ਮਤੇ ਨੂੰ ਵਾਪਸ ਲੈ ਲਿਆ ਗਿਆ ਹੈ । ਦੱਸਣਯੋਗ ਹੈ ਕਿ ਨਾਰਾਇਣ ਦਾ ਚੌੜਾ ਉਹ ਵਿਅਕਤੀ ਸਨ ਜਿਨ੍ਹਾਂ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਮਲਾ ਕੀਤਾ ਗਿਆ ਸੀ ।