ਚੰਡੀਗੜ੍ਹ, 14 ਜੂਨ 2025 : Sikander Singh Maluka joins Akali Dal : ਪੰਜਾਬ ਦੀ ਰਾਜਨੀਤਕ ਖੇਤਰੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਸਾਬਕਾ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ (Sikander Singh Maluka) ਨੂੰ ਮੁੜ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ (Included) ਕਰਵਾਇਆ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸਿਕੰਦਰ ਸਿੰਘ ਮਲੂਕਾ ਪੰਜਾਬ ਦੇ ਲੁਧਿਆਣਾ ਵਿਖੇ ਹੋ ਰਹੀ ਜਿਮਨੀ ਚੋਣ (By-election) ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਵੀ ਕਰਨਗੇ ।
ਅਕਾਲੀ ਦਲ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ
ਦੱਸਣਯੋਗ ਹੈ ਕਿ ਸਿਕੰਦਰ ਸਿੰਘ ਮਲੂਕਾ ਸ਼ੋ੍ਰਮਣੀ ਅਕਾਲੀ ਦਲ ਵਿਚ ਲੰਮੇ ਸਮੇਂ ਤੋਂ ਇਕ ਧਾਕੜ ਤੇ ਸੁਲਝੇ ਹੋਏ ਸਿਆਸਤਦਾਨ ਦੇ ਤੌਰ ਤੇ ਕੰਮ ਕਰਦੇ ਰਹੇ ਹਨ ਤੇ ਹੁਣ ਫੇਰ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਕੇ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ । ਇਸ ਮੌਕੇ ਉਨ੍ਹਾਂ ਨਾਲ ਬਲਵਿੰਦਰ ਸਿੰਘ ਭੁੰਦੜ ਤੇ ਦਲਜੀਤ ਸਿੰਘ ਚੀਮਾ ਮੌਜੂਦ ਸਨ ।
Read More : ਸ਼੍ਰੋਮਣੀ ਅਕਾਲੀ ਦਲ ਪੰਜਾਬ ਭਰ ਵਿੱਚ ਮਜ਼ਬੂਤ ਮੌਜੂਦਗੀ ਵਾਲੀ ਇੱਕੋ ਇੱਕ ਪਾਰਟੀ ਹੈ: ਸੁਖਬੀਰ ਸਿੰਘ ਬਾਦਲ