ਸੁਰੰਗ ਵਿੱਚ ਫਸੇ ਮਜ਼ਦੂਰ : ਪਾਈਪਾਂ ਰਾਹੀ ਕੀਤੀ ਜਾ ਰਹੀ ਹੈ ੪5 ਮਰੀਜ਼ਾਂ ਜ਼ ਆਕਸੀਜਨ ਦੀ ਸਪਲਾਈ

ਦੁਆਰਾ: Punjab Bani ਪ੍ਰਕਾਸ਼ਿਤ :Monday, 13 November, 2023, 05:04 PM

ਸੁਰੰਗ ਵਿੱਚ ਫਸੇ ਮਜ਼ਦੂਰ : ਪਾਈਪਾਂ ਰਾਹੀ ਕੀਤੀ ਜਾ ਰਹੀ ਹੈ ੪5 ਮਰੀਜ਼ਾਂ ਜ਼ ਆਕਸੀਜਨ ਦੀ ਸਪਲਾਈ
ਉੱਤਰਾਖੰਡ, 13 ਨਵੰਬਰ : ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਰਾਸ਼ਟਰੀ ਰਾਜਮਾਰਗ (ਐੱਨ. ਐੱਚ.) ‘ਤੇ ਇਕ ਨਿਰਮਾਣ ਅਧੀਨ ਸੁਰੰਗ ਦਾ ਇਕ ਹਿੱਸਾ ਐਤਵਾਰ ਸਵੇਰੇ ਢਹਿ ਜਾਣ ਕਾਰਨ 40 ਤੋਂ 45 ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਮਜ਼ਦੂਰਾਂ ਦੀ ਜਾਨ ਬਚਾਉਣ ਲਈ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ। ਸਟੇਟ ਡਿਜ਼ਾਸਟਰ ਰਿਸਪਾਂਸ ਅਧਿਕਾਰੀ ਦੁਰਗੇਸ਼ ਰਾਠੋਡੀ ਨੇ ਦੱਸਿਆ ਕਿ ‘ਲਗਭਗ 40 ਤੋਂ 45 ਮਜ਼ਦੂਰ ਅੰਦਰ ਫਸੇ ਹੋਏ ਹਨ। ਮਲਬੇ ਵਿੱਚ ਫਸੇ ਮਜ਼ਦੂਰਾਂ ਨੂੰ ਬਚਾਉਣ ਲਈ ਪਾਈਪਾਂ ਰਾਹੀਂ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ।
ਰਾਠੋਡੀ ਨੇ ਕਿਹਾ ਕਿ ਇੱਕ ਟਿਊਬ ਰਾਹੀਂ ਫਸੇ ਮਜ਼ਦੂਰਾਂ ਨੂੰ ਆਕਸੀਜਨ ਭੇਜੀ ਜਾ ਰਹੀ ਹੈ। ਉਨ੍ਹਾਂ ਨੂੰ ਇਹ ਵੀ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀ ਸੁਰੱਖਿਆ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਮਸ਼ੀਨਾਂ ਲਗਾਤਾਰ ਮਲਬਾ ਹਟਾ ਰਹੀਆਂ ਹਨ। ਦੱਸ ਦੇਈਏ ਕਿ ਇਹ ਹਾਦਸਾ ਐਤਵਾਰ ਸਵੇਰੇ 4 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਸਾਢੇ ਚਾਰ ਕਿਲੋਮੀਟਰ ਲੰਬੀ ਸੁਰੰਗ ਦਾ 150 ਮੀਟਰ ਲੰਬਾ ਹਿੱਸਾ ਡਿੱਗ ਗਿਆ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪ੍ਰੋਵਿੰਸ਼ੀਅਲ ਗਾਰਡ (ਪੀਆਰਡੀ) ਦੇ ਜਵਾਨ ਰਣਵੀਰ ਸਿੰਘ ਚੌਹਾਨ ਨੇ ਕਿਹਾ ਕਿ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਹਰ ਕੋਈ ਬਹੁਤ ਮਿਹਨਤ ਕਰ ਰਿਹਾ ਹੈ। ਕੱਲ੍ਹ ਅਸੀਂ ਉਦਾਸ ਸੀ ਕਿਉਂਕਿ ਅਸੀਂ ਫਸੇ ਹੋਏ ਲੋਕਾਂ ਨਾਲ ਗੱਲ ਕਰਨ ਦੇ ਯੋਗ ਨਹੀਂ ਸੀ. ਪਰ ਫਿਰ ਅਸੀਂ ਉਨ੍ਹਾਂ ਨਾਲ ਗੱਲ ਕਰਨ ਵਿਚ ਕਾਮਯਾਬ ਹੋ ਗਏ। ਉੱਤਰਕਾਸ਼ੀ ਦੇ ਆਫਤ ਪ੍ਰਬੰਧਨ ਅਧਿਕਾਰੀ ਦੇਵੇਂਦਰ ਪਟਵਾਲ ਨੇ ਦੱਸਿਆ ਕਿ ਰਾਤ ਭਰ ਬਚਾਅ ਕਾਰਜ ਜਾਰੀ ਰਿਹਾ।



Scroll to Top