Breaking News ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲਮਨੀ ਲਾਂਡਰਿੰਗ ਮਾਮਲਾ : ਹਾਈਕੋਰਟ ਨੇ ਕੇਜਰੀਵਾਲ ਨੂੰ ਜਮਾਨਤ ਦੇਣ ਦੇ ਹੁਕਮਾਂ ਤੇ ਲਗਾਈ ਰੋਕ50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲਓਮ ਬਿਰਲਾ ਨੇ ਕੀਤੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੇ ਨਾਮਜਦਗੀ ਦਾਖਲਸ਼੍ਰੋਮਣੀ ਅਕਾਲੀ ਦਲ `ਚ ਉਠੇ ਬਾਗੀ ਸੁਰਾਂ ਨੇ ਕੀਤਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਲਗਾਈ ਰੋਕਹਰਿਆਣਾ ਤੋਂ ਦਿੱਲੀ ਵਾਸੀਆਂ ਲਈ ਪਾਣੀ ਦੀ ਮੰਗ ਨੂੰ ਲੈ ਕੇ ਭੁੱਖ ਹੜ੍ਹਤਾਲ ਤੇ ਬੈਠੀ ਆਤਿਸ਼ੀ ਦੀ ਭੁੱਖ ਹੜਤਾਲ ਖ਼ਤਮ

ਕੈਬ ਡਰਾਈਵਰ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ : ਗੰਭੀਰ ਜ਼ਖਮੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 16 November, 2023, 03:34 PM

ਕੈਬ ਡਰਾਈਵਰ ਤੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ : ਗੰਭੀਰ ਜ਼ਖਮੀ
ਅੰਮ੍ਰਿਤਸਰ: ਰਣਜੀਤ ਐਵੇਨਿਊ ਡੀ ਬਲਾਕ ‘ਚ ਵੀਰਵਾਰ ਸਵੇਰੇ ਕੁਝ ਲੋਕਾਂ ਨੇ ਇਕ ਕੈਬ ਡਰਾਈਵਰ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ‘ਚ ਕੈਬ ਡਰਾਈਵਰ ਨੂੰ ਕੁਝ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਜ਼ਖਮੀ ਹਾਲਤ ‘ਚ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਕੀਤੇ ਹਨ। ਜ਼ਖਮੀ ਦੀ ਪਛਾਣ ਨੀਰਜ ਕੁਮਾਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਡੇਢ ਸਾਲ ਪਹਿਲਾਂ ਵੀ ਕਿਸੇ ਨੇ ਉਸ ‘ਤੇ ਗੋਲੀਆਂ ਚਲਾਈਆਂ ਸਨ, ਇਸ ਤੋਂ ਇਲਾਵਾ ਕਰੀਬ 9 ਮਹੀਨੇ ਪਹਿਲਾਂ ਵੀ ਉਸ ਦੀ ਕਿਸੇ ਨਾਲ ਲੜਾਈ ਹੋਈ ਸੀ ਅਤੇ ਉਹ ਜੇਲ੍ਹ ਵੀ ਗਿਆ ਸੀ।ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਵਿੱਚ ਜੁਟੀ ਹੋਈ ਹੈ। ਪੁਲਿਸ ਹਮਲਾਵਰਾਂ ਦੀ ਵੀ ਭਾਲ ਕਰ ਰਹੀ ਹੈ। ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਕਰੀਬ 8 ਵਜੇ ਕੈਬ ਡਰਾਈਵਰ ਨੀਰਜ ਕੁਮਾਰ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਰਣਜੀਤ ਐਵੀਨਿਊ ਸਥਿਤ ਬੇਅੰਤ ਪਾਰਕ ਨੇੜੇ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।



Scroll to Top