ਸੁਖਪਾਲ ਖਹਿਰਾ ਨੂੰ ਅਦਾਲਤ ਨੇ ਫਿਰ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ

ਦੁਆਰਾ: Punjab Bani ਪ੍ਰਕਾਸ਼ਿਤ :Tuesday, 10 October, 2023, 07:39 PM

ਸੁਖਪਾਲ ਖਹਿਰਾ ਨੂੰ ਅਦਾਲਤ ਨੇ ਫਿਰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਫਾਜਿਲਕਾ, 10 ਅਕਤੂਬਰ 2023 – ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅਦਾਲਤ ਦੇ ਵਲੋਂ ਦੋ ਦਿਨਾਂ ਦੇ ਲਈ ਪੁਲਿਸ ਰਿਮਾਂਡ ਤੇ ਮੁੜ ਭੇਜ ਦਿੱਤਾ ਹੈ। ਦੱਸ ਦਈਏ ਕਿ, ਖਹਿਰਾ 14 ਦਿਨਾਂ ਤੋਂ ਨਿਆਇਕ ਹਿਰਾਸਤ ਵਿਚ ਸਨ ਅਤੇ ਅੱਜ ਉਨ੍ਹਾਂ ਦੀ ਨਿਆਇਕ ਹਿਰਾਸਤ ਖ਼ਤਮ ਹੋਣ ਮਗਰੋਂ ਦੁਬਾਰਾ ਅਦਾਲਤ ਵਿਚ ਪੁਲਿਸ ਵਲੋਂ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਖਹਿਰਾ ਨੂੰ ਮੁੜ ਦੋ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

ਦੱਸ ਦਈਏ ਕਿ, ਸੁਰੱਖਿਆ ਦੇ ਮੱਦੇਨਜ਼ਰ ਖਹਿਰਾ ਨੂੰ ਸ੍ਰੀ ਮੁਕਤਸਰ ਸਾਹਿਬ ਜੇਲ੍ਹ ਤੋਂ ਨਾਭਾ ਵਿਚ ਟਰਾਂਸਫਰ ਕੀਤਾ ਗਿਆ ਸੀ ਅਤੇ ਅੱਜ ਨਾਭਾ ਤੋਂ ਜਲਾਲਾਬਾਦ ਪੁਲਿਸ ਖਹਿਰਾ ਨੂੰ ਕੋਰਟ ਲੈ ਕੇ ਗਈ, ਜਿਥੋਂ ਕੋਰਟ ਨੇ ਉਹਨੂੰ ਪੁਲਿਸ ਰਿਮਾਂਡ ਤੇ ਭੇਜਿਆ ਹੈ। ਦੱਸ ਦਈਏ ਕਿ, ਖਹਿਰਾ ਦੀ 28 ਸਤੰਬਰ ਨੂੰ ਚੰਡੀਗੜ੍ਹ ਵਿਚਲੀ ਰਿਹਾਇਸ਼ ਤੋਂ ਗ੍ਰਿਫਤਾਰੀ ਹੋਈ ਸੀ।



Scroll to Top