Breaking News ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲਮਨੀ ਲਾਂਡਰਿੰਗ ਮਾਮਲਾ : ਹਾਈਕੋਰਟ ਨੇ ਕੇਜਰੀਵਾਲ ਨੂੰ ਜਮਾਨਤ ਦੇਣ ਦੇ ਹੁਕਮਾਂ ਤੇ ਲਗਾਈ ਰੋਕ50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲਓਮ ਬਿਰਲਾ ਨੇ ਕੀਤੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੇ ਨਾਮਜਦਗੀ ਦਾਖਲਸ਼੍ਰੋਮਣੀ ਅਕਾਲੀ ਦਲ `ਚ ਉਠੇ ਬਾਗੀ ਸੁਰਾਂ ਨੇ ਕੀਤਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਲਗਾਈ ਰੋਕਹਰਿਆਣਾ ਤੋਂ ਦਿੱਲੀ ਵਾਸੀਆਂ ਲਈ ਪਾਣੀ ਦੀ ਮੰਗ ਨੂੰ ਲੈ ਕੇ ਭੁੱਖ ਹੜ੍ਹਤਾਲ ਤੇ ਬੈਠੀ ਆਤਿਸ਼ੀ ਦੀ ਭੁੱਖ ਹੜਤਾਲ ਖ਼ਤਮ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੈ ਰੋਜ਼ਗਾਰ ਕੈਂਪ 27 ਜੁਲਾਈ ਨੂੰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 26 July, 2023, 06:24 PM

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਵੈ ਰੋਜ਼ਗਾਰ ਕੈਂਪ 27 ਜੁਲਾਈ ਨੂੰ
ਪਟਿਆਲਾ, 26 ਜੁਲਾਈ:
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬ‌ਿਊਰੋ ਦੇ ਡਿਪਟੀ  ਡਾਇਰੈਕਟਰ ਅਨੁਰਾਗ ਗੁਪਤਾ ਨੇ ਦੱਸਿਆ ਕਿ ਬਿਊਰੋ ਵੱਲੋਂ 27 ਜੁਲਾਈ ਨੂੰ ਸਵੈ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ, ਪੀ.ਐਸ.ਡੀ.ਐਮ., ਅਨੁਸੂਚਿਤ ਜਾਤੀ ਤੇ ਵਿੱਤ ਕਾਰਪੋਰੇਸ਼ਨ, ਪਛੜੀਆਂ ਸ਼੍ਰੇਣੀਆਂ ਤੇ ਵਿੱਤ ਕਾਰਪੋਰੇਸ਼ਨ ਵਰਗੀਆਂ ਸਵੈ-ਰੋਜ਼ਗਾਰ ਏਜੰਸੀਆਂ ਭਾਗ ਲੈਣਗੀਆਂ ਤਾਂ ਜੋ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਕੀਮਾਂ ਦੀ ਜਾਣਕਾਰੀ ਅਤੇ ਲਾਭ ਲੈ ਸਕਣ। ਇਸ ਦੇ ਨਾਲ ਹੀ ਬੇਰੁਜ਼ਗਾਰ ਨੌਜਵਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਬੰਧੀ ਟ੍ਰੇਨਿੰਗਾ ਦੀ ਰਜਿਸਟ੍ਰੇਸ਼ਨ ਵੀ ਕਰਵਾ ਸਕਣਗੇ।
ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਬੇਰੁਜ਼ਗਾਰ ਨੌਜਵਾਨ ਵੱਖ-ਵੱਖ ਸਵੈ-ਰੋਜ਼ਗਾਰ ਦੇਣ ਵਾਲੇ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮਿਲ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ-ਰੋਜ਼ਗਾਰ ਸਬੰਧੀ ਸਕੀਮਾਂ ਅਤੇ ਟ੍ਰੇਨਿੰਗਾਂ ਦਾ ਲਾਭ ਲੈਣ ਅਤੇ ਮੇਲੇ ਵਿੱਚ ਆ ਕੇ ਆਪਣਾ ਜੀਵਨ ਸਫਲ ਬਣਾਉਣ। ਉਹਨਾਂ ਨੇ ਸਵੈ-ਰੋਜ਼ਗਾਰ ਸ਼ੁਰੂ ਕਰਨ ਦੇ ਚਾਹਵਾਨ ਉਮੀਦਵਾਰ ਨੂੰ ਅਪੀਲ ਕੀਤੀ ਕਿ ਉਮੀਦਵਾਰ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ ਮਿਤੀ 27 ਜੁਲਾਈ 2023 ਦਿਨ ਵੀਰਵਾਰ ਨੂੰ ਸਵੇਰੇ 10 ਤੋਂ 1 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਬਲਾਕ-ਡੀ ਮਿੰਨੀ ਸਕੱਤਰੇਤ, ਪਟਿਆਲਾ ਵਿਖੇ ਪਹੁੰਚਣ। ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਉਰੋ ਦੀ ਹੈਲਪ ਲਾਈਨ ਨੰਬਰ 9877610877 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਵੈ-ਰੁਜ਼ਗਾਰ ਕੈਂਪ ਵਿੱਚ ਭਾਗ ਲੈ ਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਵੈ ਰੋਜ਼ਗਾਰ ਸਬੰਧੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।



Scroll to Top