ਭਾਰਤ ਭੂਸ਼ਣ ਆਸ਼ੂ ਦੇ ਘਰ ED ਨੇ ਸਵੇਰੇ-ਸਵੇਰੇ ਮਾਰੀ ਰੇਡ

ਦੁਆਰਾ: Punjab Bani ਪ੍ਰਕਾਸ਼ਿਤ :Thursday, 24 August, 2023, 03:36 PM

ਭਾਰਤ ਭੂਸ਼ਣ ਆਸ਼ੂ ਦੇ ਘਰ ED ਨੇ ਸਵੇਰੇ-ਸਵੇਰੇ ਮਾਰੀ ਰੇਡ
ਪੰਜਾਬ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਈਡੀ ਨੇ ਸਵੇਰੇ ਕਰੀਬ 5 ਵਜੇ ਰੇਡ ਮਾਰੀ ਹੈ। ਕਰੀਬ 2 ਘੰਟੇ ਤੱਕ ਇਹ ਕਾਰਵਾਈ ਚੱਲੀ ਹੈ।ਇਸ ਦੌਰਾਨ ਭਾਰਤ ਭੂਸ਼ਣ ਆਸ਼ੂ ਦੇ ਘਰੋਂ ਕਈ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਹੈ। ਈਡੀ ਦੇ ਅਧਿਕਾਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਲੁਧਿਆਣਾ ਅਤੇ ਇਸ ਦੇ ਆਲੇ-ਦੁਆਲੇ 10 ਥਾਵਾਂ ‘ਤੇ ਛਾਪੇਮਾਰੀ ਕਰ ਰਹੇ ਹਨ।



Scroll to Top