ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ, ਕਾਰ 'ਚੋਂ ਮਿਲੀ ਲਾਸ਼

ਦੁਆਰਾ: Punjab Bani ਪ੍ਰਕਾਸ਼ਿਤ :Thursday, 07 September, 2023, 07:47 PM

ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ, ਕਾਰ ‘ਚੋਂ ਮਿਲੀ ਲਾਸ਼

ਬਠਿੰਡਾ, 7 ਸਤੇਮਬੇਰ 2023 – ਬਠਿੰਡਾ ਦੇ ਮਾਡਲ ਟਾਊਨ ਫੇਜ਼ 1 ਵਿੱਚ ਇੱਕ ਪੁਲਿਸ ਇੰਸਪੈਕਟਰ ਦੀ ਗੋਲੀ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਥਾਣੇਦਾਰ ਦੀ ਲਾਸ਼ ਉਸ ਦੀ ਕਾਰ ਵਿੱਚੋਂ ਮਿਲੀ। ਇਹ ਹਾਦਸਾ ਹੈ ਜਾਂ ਖ਼ੁਦਕੁਸ਼ੀ, ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਥਾਣੇਦਾਰ ਦੀ ਪਛਾਣ ਰਣਧੀਰ ਸਿੰਘ ਭੁੱਲਰ ਵਜੋਂ ਹੋਈ ਹੈ, ਜੋ ਇਸ ਸਮੇਂ ਜਗਰਾਉਂ ਵਿਖੇ ਤਾਇਨਾਤ ਸੀ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



Scroll to Top