ਨਵੇਂ ਨਿਯੁਕਤ ਕੀਤੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਆਪਣੇ ਅਹੁਦੇ ਦੀ ਸੇਵਾ ਸੰਭਾਲਣਗੇ

ਦੁਆਰਾ: News ਪ੍ਰਕਾਸ਼ਿਤ :Sunday, 18 June, 2023, 06:58 PM

ਅੰਮ੍ਰਿਤਸਰ, 17 ਜੂਨ
ਅਕਾਲ ਤਖਤ ਦੇ ਨਵੇਂ ਨਿਯੁਕਤ ਕੀਤੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ 22 ਜੂਨ ਨੂੰ ਆਪਣੇ ਅਹੁਦੇ ਦੀ ਸੇਵਾ ਸੰਭਾਲਣਗੇ। ਉਨ੍ਹਾਂ ਦੀ ਨਿਯੁਕਤੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤੀ ਗਈ ਹੈ। ਅੱਜ ਚੀਫ ਖਾਲਸਾ ਦੀਵਾਨ ਵੱਲੋਂ ਨਵਨਿਯੁਕਤ ਜਥੇਦਾਰ ਦਾ ਸਨਮਾਨ ਕੀਤਾ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 22 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦੇ ਤੇ ਸੰਗਤ ਸ਼ਾਮਲ ਹੋਵੇਗੀ। ਉਨ੍ਹਾਂ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਇਸ ਸਬੰਧੀ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ।



Scroll to Top