ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੇ ਕਾਫਿਲੇ 'ਤੇ ਹਮਲਾ ਹੋਣ ਦਾ ਸਮਾਚਾਰ

ਦੁਆਰਾ: News ਪ੍ਰਕਾਸ਼ਿਤ :Sunday, 18 June, 2023, 07:15 PM

ਆਪ ਨੇਤਾਵਾਂ ਨੇ ਕਿਹਾ : ਕਾਂਗਰਸੀ ਵਰਕਰਾਂ ਨੇ ਕੀਤਾ ਹਮਲਾ
ਦਿੱਲੀ , 18 ਜੂਨ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਿਲੇ ਉਪਰ ਅੱਜ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਨ੍ਹਾਂ ਦੋਵਾਂ ਮੁੱਖ ਮੰਤਰੀਆਂ ‘ਤੇ ਹਮਲਾ ਕਰਨ ਦਾ ਦਾਅਵਾ ਆਪ ਪਾਰਟੀ ਨੇ ਖੁਦ ਕੀਤਾ ਹੈ। ਨੇਤਾਵਾਂ ਦਾ ਕਹਿਣਾ ਹੈ ਕਿ ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲੇ ਵਿੱਚ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਕਾਫਿਲੇ ਉਪਰ ਹਮਲਾ ਯੂਥ ਕਾਂਗਰਸ ਦੇ ਵਰਕਰਾਂ ਨੇ ਕੀਤਾ ਹੈ, ਜਿਨ੍ਹਾਂ ਨੇ ਲਾਠੀਆਂ ਦੇ ਨਾਲ ਲੈਸ ਹੋ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਕਾਫਿਲੇ ਉਪਰ ਹਮਲਾ ਕਰਨ ਦਾ ਦੋਸ਼ ਹੈ। ਉਕਤ ਨੇਤਾ ਸ੍ਰੀ ਗੰਗਾਨਗਰ ਵਿਖੇ ਇੱਕ ਜਨ ਸਭਾ ਨੂੰ ਸੰਬੋਧਲ ਕਰਨ ਗਏ ਸਨ, ਜਿਨ੍ਹੇ ਇਹ ਹਮਲਾ ਕਰਨ ਦਾ ਦੋਸ਼ ਹੈ।



Scroll to Top