ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾਂ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ

ਦੁਆਰਾ: News ਪ੍ਰਕਾਸ਼ਿਤ :Thursday, 06 July, 2023, 07:21 PM

ਤੰਬਾਕੂ ਕੰਟਰੋਲ ਐਕਟ ਦੀ ਉਲਘੰਣਾਂ ਕਰਨ ਵਾਲੇ 5 ਵਿਅਕਤੀਆਂ ਦੇ ਕੱਟੇ ਚਲਾਨ

ਪਟਿਆਲਾ, 6 ਜੁਲਾਈ ( ) ਸਿਵਲ ਸਰਜਨ ਡਾ: ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫਸਰ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਵੱਖ ਵੱਖ ਥਾਵਾਂ ਉਤੇ ਤੰਬਾਕੂ ਕੰਟਰੋਲ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੇ ਮਕਸਦ ਨਾਲ ਖੋਖਿਆਂ ਅਤੇ ਦੁਕਾਨਾਂ ਦੀ ਚੈਕਿੰਗ ਕਰਕੇ ਉਲੰਘਣਾ ਕਰਨ ਵਾਲੇ 5 ਦੁਕਾਨਦਾਰਾਂ ਦੇ ਐਕਟ ਤਹਿਤ ਚਲਾਨ ਕੀਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਸੈਣੀ ਨੇ ਦੱਸਿਆ ਕਿ ਤੰਬਾਕੂ ਕੰਟਰੋਲ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੇ ਚਲਦਿਆਂ ਮਿੰਨੀ ਪੀਐਚਸੀ ਕਲਿਆਣ ਦੇ ਮਲਟੀਪਰਪਜ਼ ਹੈਲਥ ਸੁਪਰਵਾਇਜਰ ਜ਼ਸਵਿੰਦਰ ਸਿੰਘ ਵੱਲੋਂ ਮਲਟੀਪਰਪਜ਼ ਹੈਲਥ ਵਰਕਰਾਂ ਮੁਕੇਸ਼ ਸ਼ਰਮਾ ਅਤੇ ਰਾਕੇਸ਼ ਕੁਮਾਰ ਦੇ ਨਾਲ ਪਟਿਆਲਾ ਤੋਂ ਨਾਭਾ ਰੋਡ ਉਤੇ ਛੋਟੀ ਰੋਣੀ, ਵੱਡੀ ਰੋਣੀ, ਰੱਖੜਾ ਤੇ ਹੋਰਨਾ ਥਾਵਾਂ ਉਤੇ ਤੰਬਾਕੂ ਪਦਾਰਥਾਂ ਦੀ ਵਿੱਕਰੀ ਕਰ ਰਹੀਆਂ ਦੁਕਾਨਾਂ, ਖੋਖਿਆ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਗਈ। ਜਿਸਦੇ ਚਲਦਿਆਂ 5 ਦੁਕਾਨਦਾਰਾਂ ਨੂੰ ਤੰਬਾਕੂ ਐਕਟ ਦੀ ਉਲੰਘਣਾ ਕਰਨ ਦੇ ਚਲਦਿਆਂ ਚਲਾਨ ਕੱਟ ਕੇ ਜੁਰਮਾਨੇ ਦੀ ਰਕਮ ਵਸੂਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਵੱਲੋਂ ਦੁਕਾਨਾਂ ਉਤੇ 18 ਸਾਲ ਤੋਂ ਘੱਟ ਉਮਰ ਦੇ ਬਾਲਗਾਂ ਨੂੰ ਤੰਬਾਕੂ ਨਾ ਵੇਚਣ ਅਤੇ ਪਿਕਟੋਰੀਅਲ ਚਿੰਨ ਵਾਲੇ ਸਾਈਨ ਬੋਰਡ ਨਾ ਲੱਗੇ ਹੋਣ ਕਰਕੇ ਐਕਟ ਦੀ ਉਲੰਘਣਾ ਕੀਤੀ ਜਾ ਰਹੀ ਸੀ। ਇਸ ਤਰ੍ਹਾਂ ਐਕਟ ਦੀ ਧਾਰਾ 6 ਅਨੁਸਾਰ ਵਿਿਦਅਕ ਅਦਾਰਿਆਂ ਦੇ 100 ਗਜ ਦੇ ਘੇਰੇ ਵਿਚ ਤੰਬਾਕੁ ਪਦਾਰਥਾਂ ਦੀ ਵਿਕਰੀ ਤੇਂ ਮਨਾਹੀ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।



Scroll to Top