ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕ ਜਿੰਦਾ ਸੜੇ, ਇੱਕ ਗੰਭੀਰ ਜਖਮੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 27 January, 2024, 05:28 PM

ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕ ਜਿੰਦਾ ਸੜੇ, ਇੱਕ ਗੰਭੀਰ ਜਖਮੀ
ਹੁਸ਼ਿਆਰਪੁਰ: ਪੰਜਾਬ ਦੇ ਹੁਸ਼ਿਆਰਪੁਰ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ ਦੇ ਦਸੂਹਾ ਨੇੜੇ ਇੱਕ ਟਰੱਕ ਅਤੇ ਕਾਰ ਦੀ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਵੱਡਾ ਸੀ ਕਿ ਕਾਰ ਨੂੰ ਤੁਰੰਤ ਅੱਗ ਲੱਗ ਗਈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਕਾਰ ਵਿੱਚ ਪੰਜ ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਚਾਰ ਜ਼ਿੰਦਾ ਸੜ ਗਏ। ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ਬੁਝਾਉਣ ਦੇ ਯਤਨ ਕੀਤੇ ।



Scroll to Top