ਮਨੀ ਲਾਂਡਰਿੰਗ : ਸੋਰੇਨ ਨੁੰ ਇੱਕ ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ

ਦੁਆਰਾ: Punjab Bani ਪ੍ਰਕਾਸ਼ਿਤ :Thursday, 01 February, 2024, 07:16 PM

ਮਨੀ ਲਾਂਡਰਿੰਗ : ਸੋਰੇਨ ਨੁੰ ਇੱਕ ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ
ਰਾਂਚੀ, 1 ਫਰਵਰੀ
ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਅਦਾਲਤ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਇਕ ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਵਕੀਲਾਂ ਨੇ ਇਹ ਜਾਣਕਾਰੀ ਦਿੱਤੀ। ਈਡੀ ਨੇ ਸੋਰੇਨ ਦਾ 10 ਦਿਨ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਸ਼ੁੱਕਰਵਾਰ ਲਈ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਵਕੀਲਾਂ ਨੇ ਕਿਹਾ ਕਿ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ) ਦੇ ਕਾਰਜਕਾਰੀ ਪ੍ਰਧਾਨ ਨੂੰ ਇਕ ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।



Scroll to Top