ਲੰਬੇ ਚੱਲਣ ਵਾਲੇ ਸੰਘਰਸ਼ ਦੇਸ ਤੇ ਸਰਕਾਰਾਂ ਲਈ ਲਾਹੇਵੰਦ ਨਹੀਂ ਹੁੰਦੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਦੁਆਰਾ: Punjab Bani ਪ੍ਰਕਾਸ਼ਿਤ :Thursday, 15 February, 2024, 07:01 PM

ਲੰਬੇ ਚੱਲਣ ਵਾਲੇ ਸੰਘਰਸ਼ ਦੇਸ ਤੇ ਸਰਕਾਰਾਂ ਲਈ ਲਾਹੇਵੰਦ ਨਹੀਂ ਹੁੰਦੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਸਰਕਾਰ ਕਿਸਾਨਾਂ ਨਾਲ ਧੱਕੇਸ਼ਾਹੀ ਤੁਰੰਤ ਬੰਦ ਕਰੇ

ਅੰਮ੍ਰਿਤਸਰ:- 15 ਫਰਵਰੀ ( ) ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਕਿਸਾਨੀ ਸੰਘਰਸ਼ ਸਬੰਧੀ ਪ੍ਰਤੀਕਰਮ ਦੇਂਦਿਆ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਸਰਕਾਰ ਗ਼ੈਰ ਸਮਾਜੀ ਤਸ਼ੱਦਦ ਨਾ ਕਰੇ ਸਗੋਂ ਉਨ੍ਹਾਂ ਨਾਲ ਇਮਾਨਦਾਰੀ ਨਾਲ ਬੈਠ ਕੇ ਜਾਇਜ ਮੰਗਾਂ ਪ੍ਰਵਾਨ ਕਰੇ। ਕੇਂਦਰ ਸਰਕਾਰ ਇਸ ਮਾਮਲੇ ਤੇ ਨੇਕਦਿਲੀ ਨਾਲ ਪਹਿਲਕਦਮੀ ਕਰੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੂਰਨ ਤੌਰ ਤੇ ਕਿਸਾਨ ਵੀਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ ਉਨ੍ਹਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਪੂਰਨ ਸਹਿਯੋਗ ਦੇਵੇਗਾ।

ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਤੇ ਤਕਰਾਰ ਕਿਸੇ ਤਰ੍ਹਾਂ ਵੀ ਵਾਜਬ ਨਹੀਂ। ਕੇਂਦਰ ਸਰਕਾਰ ਅੱਜ ਤੋਂ ਦੋ ਸਾਲ ਪਹਿਲਾਂ ਵੀ ਇਸ ਇਤਿਹਾਸ ਵਿੱਚ ਫੇਹਲ ਹੋਈ ਹੈ। ਕਿਸਾਨਾਂ ਨਾਲ ਕੀਤੇ ਸਮਝੌਤੇ ਨੂੰ ਅਮਲੀ ਰੂਪ ਕਿਉਂ ਕਿਸਾਨਾਂ ਨੂੰ ਬਾਰ-ਬਾਰ ਮੋਰਚਿਆਂ ਧਰਨਿਆਂ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਹੁਣ ਉਨ੍ਹਾਂ ਤੇ ਅੱਥਰੂ ਗੈਸ ਦੇ ਗੋਲੇ ਤੇ ਗੋਲੀਆਂ ਨਾਲ ਹਮਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿਸਾਨ ਦੇਸ਼ ਦਾ ਅੰਨਦਾਤਾ ਹੈ ਇਸ ਨਾਲ ਹਮਦਰਦੀ ਭਰਪੂਰ ਵਾਲੇ ਵਿਚਾਰ ਚਰਚੇ ਰਾਹੀਂ ਮਸਲਾ ਨਜਿਠਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਸਬੰਧੀ ਗੱਲਬਾਤ ਵਾਲੇ ਪਲੇਟਫਾਰਮ ਤੇ ਆਉਣ ਦੀ ਪਹਿਲਕਦਮੀ ਕਰਨ ਲਈ ਕਿਹਾ। ਇਸ ਤਰ੍ਹਾਂ ਦੇ ਸੰਘਰਸ਼ ਜੋ ਲੰਮਾਂ ਸਮਾਂ ਚਲਣ ਵਾਲੇ ਹੋਣ ਉਹ ਸਰਕਾਰਾਂ ਤੇ ਦੇਸ਼ ਲਈ ਲਾਹੇਵੰਦ ਨਹੀਂ ਹੁੰਦੇ।



Scroll to Top