ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪੁੱਜੇ ਅਯੋਧਿਆ, ਕੀਤੇ ਪ੍ਰਭੂ ਸ੍ਰੀ ਰਾਮ ਦੇ ਦਰਸ਼ਨ

ਦੁਆਰਾ: Punjab Bani ਪ੍ਰਕਾਸ਼ਿਤ :Monday, 12 February, 2024, 08:25 PM

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਪੁੱਜੇ ਅਯੋਧਿਆ, ਕੀਤੇ ਪ੍ਰਭੂ ਸ੍ਰੀ ਰਾਮ ਦੇ ਦਰਸ਼ਨ
ਅਯੁੱਧਿਆ, 12 ਫਰਵਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਯੁੱਧਿਆ ਪਹੁੰਚੇ, ਜਿੱਥੇ ਦੋਵਾਂ ਆਗੂਆਂ ਨੇ ਨਵੇਂ ਬਣੇ ਸ੍ਰੀ ਰਾਮ ਮੰਦਰ ਵਿੱਚ ਭਗਵਾਨ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ। ਕੇਜਰੀਵਾਲ ਅਤੇ ਮਾਨ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਸਨ। ‘ਆਪ’ ਨੇਤਾ ਨੇ ਦੱਸਿਆ ਕਿ ਕੇਜਰੀਵਾਲ ਅਤੇ ਮਾਨ ਬਾਅਦ ਦੁਪਹਿਰ 2 ਵਜੇ ਅਯੁੱਧਿਆ ਹਵਾਈ ਅੱਡੇ ‘ਤੇ ਪਹੁੰਚੇ। ਦੋਵੇਂ ਆਗੂਆਂ ਨੇ ਹਵਾਈ ਅੱਡੇ ‘ਤੇ ਇਕੱਠੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਨਹੀਂ ਕੀਤੀ ਅਤੇ ਰਾਮ ਜਨਮ ਭੂਮੀ ਵੱਲ ਚਲੇ ਗਏ। ਕੇਜਰੀਵਾਲ ਆਪਣੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਕੁਝ ਹੋਰ ਮੈਂਬਰਾਂ ਨਾਲ ਰਾਮ ਜਨਮ ਭੂਮੀ ਵਿਖੇ ਸ੍ਰੀ ਰਾਮ ਲੱਲਾ ਦੇ ਦਰਸ਼ਨ ਕਰਨ ਗਏ। ਦੋਵਾਂ ਨੇ ਰਾਮ ਮੰਦਰ ‘ਚ ਕਰੀਬ ਡੇਢ ਘੰਟਾ ਬਿਤਾਇਆ।



Scroll to Top