Breaking News ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲਮਨੀ ਲਾਂਡਰਿੰਗ ਮਾਮਲਾ : ਹਾਈਕੋਰਟ ਨੇ ਕੇਜਰੀਵਾਲ ਨੂੰ ਜਮਾਨਤ ਦੇਣ ਦੇ ਹੁਕਮਾਂ ਤੇ ਲਗਾਈ ਰੋਕ50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲਓਮ ਬਿਰਲਾ ਨੇ ਕੀਤੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੇ ਨਾਮਜਦਗੀ ਦਾਖਲਸ਼੍ਰੋਮਣੀ ਅਕਾਲੀ ਦਲ `ਚ ਉਠੇ ਬਾਗੀ ਸੁਰਾਂ ਨੇ ਕੀਤਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਲਗਾਈ ਰੋਕਹਰਿਆਣਾ ਤੋਂ ਦਿੱਲੀ ਵਾਸੀਆਂ ਲਈ ਪਾਣੀ ਦੀ ਮੰਗ ਨੂੰ ਲੈ ਕੇ ਭੁੱਖ ਹੜ੍ਹਤਾਲ ਤੇ ਬੈਠੀ ਆਤਿਸ਼ੀ ਦੀ ਭੁੱਖ ਹੜਤਾਲ ਖ਼ਤਮ

ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦਾ ਹੋਇਆ ਅੰਤਿਮ ਸੰਸਕਾਰ

ਦੁਆਰਾ: Punjab Bani ਪ੍ਰਕਾਸ਼ਿਤ :Thursday, 29 February, 2024, 08:01 PM

ਨੌਜਵਾਨ ਸ਼ਹੀਦ ਕਿਸਾਨ ਸ਼ੁਭਕਰਨ ਦਾ ਹੋਇਆ ਅੰਤਿਮ ਸੰਸਕਾਰ
ਪਿਤਾ ਨੇ ਦਿਖਾਈ ਅਗਨੀ ਤੇ ਭੈਣਾਂ ਨੇ ਸਿਰ ‘ਤੇ ਸਿਹਰਾ ਬੰਨ ਕੀਤਾ ਵਿਦਾ
ਰਾਜਪੁਰਾ, 29 ਫਰਵਰੀ :
21 ਫਰਵਰੀ ਨੂੰ ਖਨੌਰੀ ਬਾਰਡਰ ‘ਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਆਖਿਰ ਅੱਜ 9 ਦਿਨਾਂ ਬਾਅਦ ਉਸਦੇ ਜੱਦੀ ਪਿੰਡ ਬਲੋ ਵਿਖੇ ਹਜਾਰਾਂ ਲੋਕਾਂ ਵੱਲੋਂ ਬੇਹਦ ਸੇਜਲ ਤੇ ਨਮ ਅੱਖਾਂ ਨਾਲ ਅੰਤਿਮ ਸ਼ਰਧਾਂਜਲੀ ਦਿੱਤੀ ਗਈ। ਉਧਰੋਂ ਅੱਜ ਸਵੇਰੇ ਹੀ ਪੰਜਾਬ ਸਰਕਾਰ ਨੇ ਸ਼ੁਭਕਰਨ ਨੂੰ ਸ਼ਹੀਦ ਵੀ ਐਲਾਨ ਦਿੱਤਾ। ਇਸਤੋਂ ਪਹਿਲਾਂ ਪੰਜਾਬ ਸਰਕਾਰ ਸ਼ੁਭਕਰਨ ਦੀ ਭੈਣ ਨੂੰ ਪਰਿਵਾਰ ਦੀ ਇੱਛਾ ਅਨੁਸਾਰ ਸਿਪਾਹੀ ਦੀ ਨੌਕਰੀ ਦੇਣ ਦਾ ਐਲਾਨ ਕਰ ਚੁੱਕੀ ਹੈ ਤੇ ਇੱਕ ਕਰੋੜ ਰੁਪਏ ਵੀ ਦਿੱਤੇ ਜਾ ਰਹੇ ਹਨ।
ਪਿੰਡ ਵਿਖੇ ਸ਼ੁਭਕਰਨ ਦੀਆਂ ਭੈਣਾਂ ਨੇ ਆਪਣੇ ਭਰਾ ਦੇ ਸਿਰ ‘ਤੇ ਵਿਆਹ ਵਾਲਾ ਸਿਹਰਾ ਸਜਾ ਕੇ ਆਪਣੇ ਭਰਾ ਨੂੰ ਵਿਦਾਇਗੀ ਦਿੱਤੀ ਤੇ ਉਸਦੇ ਪਿਤਾ ਨੇ ਸ਼ੁਭਕਰਨ ਨੂੰ ਅਗਨੀ ਭੇਂਟ ਕੀਤੀ। ਇਸ ਮੌਕੇ ਪੰਜਾਬ ਭਰ ਤੋਂ ਹਜਾਰਾਂ ਲੋਕ, ਕਿਸਾਨ, ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾ, ਕਿਸਾਨ ਯੂਨੀਅਨ ਦੇ ਸਿਰਮੌਰ ਨੇਤਾ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਜੋਗਿੰਦਰ ਸਿੰਘ ਉਗਰਾਹਾਂ, ਰਮਿੰਦਰ ਸਿੰਘ ਪਟਿਆਲਾ ਸਮੇਤ ਸੈਂਕੜੇ ਕਿਸਾਨ ਯੂਨੀਅਨ ਦੇ ਨੇਤਾ ਵੀ ਹਾਜਰ ਸਨ।
ਲੰਘੀ ਦੇਰ ਰਾਤ 10:45 ਮਿੰਟ ‘ਤੇ ਪਰਿਵਾਰ ਅਤੇ ਕਿਸਾਨ ਯੂਨੀਅਨਾਂ ਦੀ ਮੰਗ ਅਨੁਸਾਰ ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਦੋਸ਼ੀਆਂ ਖਿਲਾਫ ਐਫ.ਆਈ.ਆਈ ਦਰਜ ਕਰਨ ਤੋਂ ਬਾਅਦ ਡਾਕਟਰਾਂ ਦੇ ਬੋਰਡ ਵੱਲੋਂ ਰਾਤ ਨੂੰ 12 ਵਜੇ ਹੀ ਪਰਿਵਾਰ ਨੂੰ ਸ਼ੁਭਕਰਨ ਦਾ ਚਿਹਰਾ ਦਿਖਾ ਕੇ ਇਸ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰ ਦਿੱਤਾ ਗਿਆ ਸੀ ਤੇ ਸਵੇਰੇ ਸਹੀ 9 ਵਜੇ ਇੱਕ ਵੱਡਾ ਕਾਫਿਲਾ ਸ਼ੁਭਕਰਨ ਦੀ ਮ੍ਰਿਤਕ ਦੇਹ ਨੂੰ ਲੈ ਕੇ ਪਟਿਆਲਾ ਰਾਜਿੰਦਰਾ ਹਸਪਤਾਲ ਤੋਂ ਖਨੌਰੀ ਬਾਰਡਰ ਵੱਲ ਤੁਰ ਪਿਆ ਸੀ। ਲੰਘੇ ਕਈ ਦਿਨਾਂ ਤੋਂ ਇੱਥੇ ਰਾਜਿੰਦਰਾ ਹਸਪਤਾਲ ਵਿਖੇ ਬਹੁਤ ਜ਼ਿਆਦਾ ਸਖਤ ਸੁਰੱਖਿਆ ਪ੍ਰਬੰਧ ਸਨ।
ਖਨੌਰੀ ਬਾਰਡਰ ‘ਤੇ ਦੋ ਘੰਟੇ ਦੇ ਕਰੀਬ ਸ਼ੁਭਕਰਨ ਦੇ ਅੰਤਿਮ ਦਰਸ਼ਨ ਕਰਵਾ ਕੇ ਕੇਂਦਰ ਤੇ ਹਰਿਆਣਾ ਸਰਕਾਰ ਖਿਲਾਫ ਨਾਅਰਿਆਂ ਦੀ ਗੂੰਜ ਵਿੱਚ ਸੈਂਕੜੇ ਗੱਡੀਆਂ ਦਾ ਇਹ ਕਾਫਿਲਾ ਸ਼ੁਭਕਰਨ ਦੇ ਪਿੰਡ ਬਲੋ ਨੂੰ ਹੋ ਤੁਰਿਆ, ਜਿਹੜਾ ਕਿ ਤਕਰੀਬਨ ਦੋ ਵਜੇ ਪਿੰਡ ਬਲੋ ਵਿਖੇ ਪੁੱਜਿਆ, ਜਿੱਥੇ ਸਭ ਤੋਂ ਪਹਿਲਾਂ ਉਸਦੀ ਮ੍ਰਿਤਕ ਦੇਹ ਉਸਦੇ ਘਰ ਵਿਖੇ ਲਿਜਾਈ ਗਈ, ਜਿੱਥੇ ਧਾਰਮਿਕ ਰਿਤੀ ਰਿਵਾਜ ਪੂਰੇ ਕਰਨ ਤੋਂ ਬਾਅਦ ਪਿੰਡ ਦੀ ਸਮਸ਼ਾਨਘਾਟ ਸਾਹਮਣੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ੁਭਕਰਨ ਦੇ ਅੰਤਿਮ ਸੰਸਕਾਰ ਲਈ ਲਗਭਗ ਇੱਕ ਬਿੱਘਾ ਜਮੀਨ ਦਿੱਤੀ ਗਈ, ਜਿੱਥੇ ਉਸਦੀ ਯਾਦਗਾਰ ਵੀ ਉਸਾਰਨ ਦਾ ਐਲਾਨ ਹੋਇਆ ਹੈ। ਲਗਭਗ ਸਾਢੇ 5 ਵਜੇ ਦੇ ਕਰੀਬ ਕਿਸਾਨ ਸ਼ੁਭਕਰਨ ਨੂੰ ਉਸਦੇ ਪਿਤਾ ਨੇ ਅਗਨੀ ਭੇਂਟ ਕੀਤੀ।



Scroll to Top