ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਗਤਕਾ ਮੁਕਾਬਲੇ ਕਰਵਾਏ ਗਏ

ਦੁਆਰਾ: Punjab Bani ਪ੍ਰਕਾਸ਼ਿਤ :Saturday, 16 March, 2024, 03:22 PM

ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਗਤਕਾ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ:- 16 ਮਾਰਚ ( ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸੰਪੂਰਨਤਾ ਸਮਾਗਮਾਂ ਸਮੇਂ ਬੁੱਢਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਗਤਕਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਲਗਭਗ ਵੀਹ ਟੀਮਾਂ ਨੇ ਭਾਗ ਲਿਆ।

ਜਿਸ ਵਿੱਚ ਵਿੱਚ ਅਮਿਤੋਜ ਗਤਕਾ ਅਖਾੜਾ ਅੰਮ੍ਰਿਤਸਰ, ਤਵ ਪ੍ਰਸ਼ਾਦਿ ਗਤਕਾ ਅਖਾੜਾ ਕਾਲੇ ਘੰਨਪੁਰ, ਗੁਰੂ ਕੀਆ ਫੌਜਾਂ ਗਤਕਾ ਅਖਾੜਾ ਛੱਜਾ ਵਾਲ, ਬਾਬਾ ਦੀਪ ਸਿੰਘ ਗਤਕਾ ਅਖਾੜਾ ਸਕੱਤਰੀ ਬਾਗ਼, ਫਤਹਿ ਸਿੰਘ ਕੇ ਜਥੇ ਸਿੰਘ ਗਤਕਾ ਅਖਾੜਾ ਲੁਧਿਆਣਾ, ਭਾਈ ਬੱਚਿਤਰ ਸਿੰਘ ਗਤਕਾ ਅਖਾੜਾ ਹਠੂਰ, ਬਾਬਾ ਬੀਰ ਸਿੰਘ ਗਤਕਾ ਅਖਾੜਾ ਰਾਜਾਸਾਂਸੀ, ਸ਼੍ਰੋਮਣੀ ਗਤਕਾ ਅਖਾੜਾ ਰਾਮਸਰ, ਪੰਜਾਬ ਗਤਕਾ ਅਕੈਡਮੀ ਬਟਾਲਾ, ਬਾਬਾ ਬਘੇਲ ਸਿੰਘ ਗਤਕਾ ਅਖਾੜਾ ਕੋਟ ਖਾਲਸਾ, ਪੰਥ ਖਾਲਸਾ ਗਤਕਾ ਅਖਾੜਾ ਛੇਹਰਟਾ, ਸ਼ੇਰ ਖਾਲਸਾ ਗਤਕਾ ਅਖਾੜਾ ਅੰਮ੍ਰਿਤਸਰ ਆਦਿ ਟੀਮਾਂ ਨੇ ਗਤਕੇ ਦੇ ਜੌਹਰ ਵਿਖਾਏ। ਭਾਗ ਲੈਣ ਵਾਲੀ ਹਰ ਟੀਮ ਨੂੰ ਅਕਾਲੀ ਬਾਬਾ ਫੂਲਾ ਸਿੰਘ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

ਇਸ ਸਮੇਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਬੋਲਦਿਆਂ ਕਿਹਾ ਕਿ ਸਿੰਘ ਸਾਹਿਬ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਸ਼ਸਤਰ ਵਿਦਿਆ ਦੇ ਪ੍ਰਚਾਰ ਪ੍ਰਸਾਰ ਲਈ ਹਰ ਸਾਲ ਹੋਲੇ ਮਹੱਲੇ ਸਮੇਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੋ ਰੋਜ਼ਾ ਇੰਟਰਨੈਸ਼ਨਲ ਗਤਕਾ ਮੁਕਾਬਲੇ ਕਰਵਾਏ ਜਾਂਦੇ ਹਨ ਏਵੇਂ ਹੀ ਖਾਲਸੇ ਦੀ ਸਾਜਨਾ ਦਿਹਾੜੇ ਤੇ ਗੁ: ਦੇਗਸਰ ਸਾਹਿਬ ਬੇਰ ਸਾਹਿਬ ਛਾਉਣੀ ਬੁੱਢਾ ਦਲ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਵੀ ਗਤਕੇ ਮੁਕਾਬਲੇ ਕਰਵਾਏ ਜਾਂਦੇ ਹਨ ਏਸੇ ਸੰਦਰਭ ਵਿੱਚ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਵੀ ਵਿਸ਼ੇਸ਼ ਤੌਰ ਤੇ ਜੰਗਜੂ ਯੁੱਧ ਕਲਾ ਨੂੰ ਉਤਸਾਹਤ ਕਰਨ ਲਈ ਅਤੇ ਨੌਜਵਾਨੀ ਨੂੰ ਨਸ਼ਿਆਂ ਤੇ ਕੁਰੀਤੀਆਂ ਤੋਂ ਦੂਰ ਰੱਖਣ ਲਈ ਇਹ ਉਪਰਾਲੇ ਕੀਤੇ ਜਾਂਦੇ ਹਨ।



Scroll to Top