Breaking News ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲਮਨੀ ਲਾਂਡਰਿੰਗ ਮਾਮਲਾ : ਹਾਈਕੋਰਟ ਨੇ ਕੇਜਰੀਵਾਲ ਨੂੰ ਜਮਾਨਤ ਦੇਣ ਦੇ ਹੁਕਮਾਂ ਤੇ ਲਗਾਈ ਰੋਕ50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲਓਮ ਬਿਰਲਾ ਨੇ ਕੀਤੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੇ ਨਾਮਜਦਗੀ ਦਾਖਲਸ਼੍ਰੋਮਣੀ ਅਕਾਲੀ ਦਲ `ਚ ਉਠੇ ਬਾਗੀ ਸੁਰਾਂ ਨੇ ਕੀਤਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਲਗਾਈ ਰੋਕਹਰਿਆਣਾ ਤੋਂ ਦਿੱਲੀ ਵਾਸੀਆਂ ਲਈ ਪਾਣੀ ਦੀ ਮੰਗ ਨੂੰ ਲੈ ਕੇ ਭੁੱਖ ਹੜ੍ਹਤਾਲ ਤੇ ਬੈਠੀ ਆਤਿਸ਼ੀ ਦੀ ਭੁੱਖ ਹੜਤਾਲ ਖ਼ਤਮ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਤਾਬਦੀ ਸਮਾਗਮ ਦੇ ਦੂਜੇ ਦਿਨ ਵੀ ਗੁਰਬਾਣੀ ਕੀਰਤਨ ਦੀਆਂ ਮਧੁਰ ਧੁਨਾਂ ਦੀ ਛਹਿਬਰ ਲੱਗੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 13 March, 2024, 06:04 PM

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਤਾਬਦੀ ਸਮਾਗਮ ਦੇ ਦੂਜੇ ਦਿਨ ਵੀ ਗੁਰਬਾਣੀ ਕੀਰਤਨ ਦੀਆਂ ਮਧੁਰ ਧੁਨਾਂ ਦੀ ਛਹਿਬਰ ਲੱਗੀ

ਗੁਰਮਤਿ ਸੰਗੀਤ ਮਨੁੱਖੀ ਹਿਰਦੇ ਵਿੱਚ ਕੋਮਲਤਾ, ਨਿਰਮਲਤਾ, ਬੈਰਾਗ ਪੈਦਾ ਕਰਦਾ ਹੈ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ:- 13 ਮਾਰਚ ( ) ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਸੂਰਬੀਰ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਤਿੰਨ ਰੋਜ਼ਾ ਸੰਪੂਰਨਤਾ ਗੁਰਮਤਿ ਸਮਾਗਮਾਂ ਦੇ ਦੂਸਰੇ ਦਿਨ ਵੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਤੇ ਚੁਪਹਿਰਾ ਜਾਪ ਜਥਾ ਨੇ ਜਪ ਤਪ ਰਾਹੀਂ ਗੁਰੂ ਸ਼ਬਦ ਨਾਲ ਜੋੜਿਆ।
ਸਮਾਗਮ ਦੇ ਦੂਸਰੇ ਪੜਾਅ ਤੇ ਗੁਰਮਤਿ ਅਤੇ ਸੰਗੀਤ ਸਬੰਧੀ ਵਿਚਾਰ ਵਿਅਕਤ ਕਰਦਿਆਂ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਅਰਬਦ ਨਰਬਦ ਤੋਂ ਪਹਿਲਾਂ ਵੀ ਸੰਗੀਤ ਸੁਜੀਵ ਹੋਂਦ ਵਿੱਚ ਕ੍ਰਿਆਸ਼ੀਲ ਸੀ। ਸੰਗੀਤ ਦਾ ਸ੍ਰਵਣ ਸੂਖਸ਼ਮ ਤੌਰ ਤੇ ਮਨੁੱਖੀ ਹਿਰਦੇ ਵਿੱਚ ਕੋਮਲਤਾ, ਨਿਰਮਲਤਾ, ਅਨੁਰਾਗ ਅਤੇ ਵੈਰਾਗ ਪੈਦਾ ਕਰਦਾ ਹੈ। ਗੁਰਮਤਿ ਵਿਚਾਰਧਾਰਾ ਅਤੇ ਗੁਰਮਤਿ ਸੰਗੀਤ ਭਾਰਤੀ ਸੰਗੀਤ ਸ਼ਾਸਤਰਾਂ ਤੋਂ ਕਈ ਪੱਖਾਂ ਤੋਂ ਅਨੋਖਾ ਅਨੂਠਾ ਅਤੇ ਵਿਭਿੰਨ ਹੈ। ਉਨ੍ਹਾਂ ਕਿਹਾ ਲੱਖਾਂ ਭੁਲੇ ਭਟਕੇ ਅਤੇ ਅਗਿਆਨੀ ਲੋਕਾਂ ਨੇ ਗੁਰਬਾਣੀ ਕੀਰਤਨ ਸ੍ਰਵਣ ਕਰਨ ਨਾਲ ਆਪਣਾ ਜੀਵਨ ਸੁਵਾਰਿਆ ਹੈ। ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਾਦੀ ਦੇ ਸਪੂੰਰਨਤਾ ਸਮਾਗਮਾਂ ਸਮੇਂ ਗੁਰਬਾਣੀ ਅਤੇ ਸੰਗੀਤ ਨਾਲ ਰੰਗੇ ਜਥਿਆਂ ਨੇ ਗੁਰਬਾਣੀ ਗਾਇਨ ਕੀਤੀ ਹੈ ਅਤੇ ਉਨ੍ਹਾਂ ਨੇ ਬਾਬਾ ਫੂਲਾ ਸਿੰਘ ਜੀ ਨੂੰ ਸੱਚੀ ਸੁੱਚੀ ਸਰਧਾਂਜਲੀ ਭੇਟ ਕੀਤੀ ਹੈ।
ਗੁਰਮਤਿ ਸਮਾਗਮ ਵਿੱਚ ਕੀਰਤਨੀ ਜਥਿਆਂ ਤੋਂ ਇਲਾਵਾ ਅੰਮ੍ਰਿਤਸਰ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਨੇ ਗੁਰਬਾਣੀ ਸ਼ਬਦ ਦੇ ਜਾਪ ਰਾਹੀਂ ਹਾਜ਼ਰੀ ਭਰੀ। ਗੁਰਦੁਆਰਾ ਭਾਈ ਮੰਝ ਜੀ ਇਸਤਰੀ ਸਤਿਸੰਗ ਸਭਾ ਤੋਂ ਬੀਬੀ ਬਲਬੀਰ ਕੌਰ, ਅਮ੍ਰਿਤ ਬਾਣੀ ਨਿਸ਼ਕਾਮ ਸੇਵਾ ਸੁਸਾਇਟੀ ਗੌਬਿੰਦ ਨਗਰ ਤੋਂ ਬੀਬੀ ਮਨਿੰਦਰ ਕੌਰ, ਬਾਬਾ ਦੀਪ ਸਿੰਘ ਸੁਖਮਨੀ ਸੇਵਾ ਸੁਸਾਇਟੀ ਸ਼ਹੀਦ ੳਧਮ ਸਿੰਘ ਤੋਂ ਬੀਬੀ ਪ੍ਰੀਤ ਕੌਰ, ਗੁਰ ਕਿਰਪਾ ਸੁਖਮਨੀ ਸੇਵਾ ਸੁਸਾਇਟੀ ਗੁਰਨਾਮ ਨਗਰ ਤੋਂ ਬੀਬੀ ਨਰਿੰਦਰ ਕੌਰ, ਸਾਹਿਬ ਬਾਬਾ ਅਜੀਤ ਸਿੰਘ ਸੁਖਮਨੀ ਸੇਵਾ ਸੁਸਾਇਟੀ ਗੁਰਨਾਮ ਨਗਰ ਤੋਂ ਬੀਬੀ ਹਰਵੰਤ ਕੌਰ, ਨਾਮ ਸਿਮਰਨ ਨਿਸ਼ਕਾਮ ਸੇਵਾ ਸੁਸਾਇਟੀ ਤੋਂ ਬੀਬੀ ਮਨਦੀਪ ਕੌਰ, ਮਾਤਾ ਖੀਵੀ ਜੀ ਸੁਖਮਨੀ ਸੇਵਾ ਸੁਸਾਇਟੀ ਗੰਡਾ ਸਿੰਘ ਕਲੋਨੀ ਤੋਂ ਬੀਬੀ ਖੁਸ਼ਵਿੰਦਰ ਕੌਰ, ਬਾਬਾ ਦੀਪ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਨਿਊ ਭਾਈ ਗੁਰਦਾਸ ਨਗਰ ਅੰਮ੍ਰਿਤਸਰ ਤੋਂ ਬੀਬੀ ਪਰਮਜੀਤ ਕੌਰ, ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤੋਂ ਬੀਬੀ ਪਰਮਜੀਤ ਕੌਰ ਪੰਮਾ, ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਬਾਲ ਫੁਲੜਾੜੀ ਦੇ ਬੱਚਿਆਂ ਵੱਲੋਂ ਕੀਰਤਨ ਅਤੇ ਜਪ ਤਪ ਰਾਹੀਂ ਹਾਜ਼ਰੀ ਭਰੀ। ਸਮਾਗਮ ਸਮੇਂ ਸਟੇਜ ਸਕੱਤਰ ਦੀ ਸੇਵਾ ਬਾਬਾ ਸੁਖਵਿੰਦਰ ਸਿੰਘ ਨਿਹੰਗ ਪ੍ਰਚਾਰਕ ਬੁੱਢਾ ਦਲ ਨੇ ਕੀਤੀ। ਸਮਾਗਮ ਵਿੱਚ ਬੁੱਢਾ ਦਲ ਦੇ ਸਕੱਤਰ ਤੋਂ ਇਲਾਵਾ ਨਿਹੰਗ ਸਿੰਘਾਂ ਅਤੇ ਬੇਅੰਤ ਸੰਗਤਾਂ ਨੇ ਹਾਜ਼ਰ ਸਨ।



Scroll to Top