Breaking News ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲਮਨੀ ਲਾਂਡਰਿੰਗ ਮਾਮਲਾ : ਹਾਈਕੋਰਟ ਨੇ ਕੇਜਰੀਵਾਲ ਨੂੰ ਜਮਾਨਤ ਦੇਣ ਦੇ ਹੁਕਮਾਂ ਤੇ ਲਗਾਈ ਰੋਕ50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲਓਮ ਬਿਰਲਾ ਨੇ ਕੀਤੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੇ ਨਾਮਜਦਗੀ ਦਾਖਲਸ਼੍ਰੋਮਣੀ ਅਕਾਲੀ ਦਲ `ਚ ਉਠੇ ਬਾਗੀ ਸੁਰਾਂ ਨੇ ਕੀਤਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਲਗਾਈ ਰੋਕਹਰਿਆਣਾ ਤੋਂ ਦਿੱਲੀ ਵਾਸੀਆਂ ਲਈ ਪਾਣੀ ਦੀ ਮੰਗ ਨੂੰ ਲੈ ਕੇ ਭੁੱਖ ਹੜ੍ਹਤਾਲ ਤੇ ਬੈਠੀ ਆਤਿਸ਼ੀ ਦੀ ਭੁੱਖ ਹੜਤਾਲ ਖ਼ਤਮ

9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਚ-ਪੱਧਰੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 16 November, 2023, 07:31 PM

9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਚ-ਪੱਧਰੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਮੁਲਾਕਾਤ ਕੀਤੀ
ਚੰਡੀਗੜ੍ਹ- ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇੱਕ ਉੱਚ-ਪੱਧਰੀ ਵਫ਼ਦ ਨੇ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਐਡਵੋਕੇਟ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੀਤ ਸਕੱਤਰ ਸ. ਲਖਬੀਰ ਸਿੰਘ ਤੇ ਸ. ਹਰਭਜਨ ਸਿੰਘ ਵਕਤਾ ਸ਼ਾਮਲ ਸਨ। ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਸ਼੍ਰੋਮਣੀ ਕਮੇਟੀ ਦੀ ਦਸਤਖ਼ਤੀ ਮੁਹਿੰਮ ਤਹਿਤ ਸੰਗਤ ਵੱਲੋਂ ਭਰੇ ਗਏ 26 ਲੱਖ ਪ੍ਰੋਫਾਰਮਿਆਂ ਦਾ ਸਮੁੱਚਾ ਵੇਰਵਾ ਡਿਜੀਟਲ ਰੂਪ ਵਿੱਚ ਮੰਗ ਪੱਤਰਾਂ ਸਮੇਤ ਰਾਜਪਾਲ ਪੰਜਾਬ ਨੂੰ ਸੌਂਪਿਆ ਗਿਆ। ਰਾਜਪਾਲ ਪੰਜਾਬ ਨੂੰ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਨਾਮ ’ਤੇ ਦਿੱਤੇ ਗਏ ਇੱਕ ਮੰਗ ਪੱਤਰ ਵਿੱਚ ਉਮਰ ਕੈਦ ਤੋਂ ਦੁੱਗਣੀਆਂ ਸਜ਼ਾਵਾਂ ਭੁਗਤ ਚੁੱਕੇ 9 ਬੰਦੀ ਸਿੰਘਾਂ ਦੀ ਰਿਹਾਈ ਮੰਗੀ ਗਈ ਹੈ। ਇਨ੍ਹਾਂ ਵਿੱਚ ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਰਾਸ਼ਟਰਪਤੀ ਦੇ ਨਾਮ ਦਿੱਤੇ ਇੱਕ ਹੋਰ ਮੰਗ ਪੱਤਰ ਰਾਹੀਂ ਭਾਈ ਰਾਜੋਆਣਾ ਦੀ ਫਾਂਸੀ ਤੋਂ ਉਮਰ ਕੈਦ ਤਬਦੀਲੀ ਦੇ ਮਾਮਲੇ ਦੇ ਹੱਲ ਦੀ ਅਪੀਲ ਕੀਤੀ ਗਈ ਹੈ।



Scroll to Top