Breaking News ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲਮਨੀ ਲਾਂਡਰਿੰਗ ਮਾਮਲਾ : ਹਾਈਕੋਰਟ ਨੇ ਕੇਜਰੀਵਾਲ ਨੂੰ ਜਮਾਨਤ ਦੇਣ ਦੇ ਹੁਕਮਾਂ ਤੇ ਲਗਾਈ ਰੋਕ50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲਓਮ ਬਿਰਲਾ ਨੇ ਕੀਤੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੇ ਨਾਮਜਦਗੀ ਦਾਖਲਸ਼੍ਰੋਮਣੀ ਅਕਾਲੀ ਦਲ `ਚ ਉਠੇ ਬਾਗੀ ਸੁਰਾਂ ਨੇ ਕੀਤਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਲਗਾਈ ਰੋਕਹਰਿਆਣਾ ਤੋਂ ਦਿੱਲੀ ਵਾਸੀਆਂ ਲਈ ਪਾਣੀ ਦੀ ਮੰਗ ਨੂੰ ਲੈ ਕੇ ਭੁੱਖ ਹੜ੍ਹਤਾਲ ਤੇ ਬੈਠੀ ਆਤਿਸ਼ੀ ਦੀ ਭੁੱਖ ਹੜਤਾਲ ਖ਼ਤਮ

ਭਾਰਤੀ ਜਨਤਾ ਪਾਰਟੀ ਦੇ ਆਗੂ ਦੇ ਘਰ ਤਾਬੜ ਤੋੜ ਗੋਲੀਆਂ ਚਲਾਈਆਂ : ਪਹਿਲਾਂ ਵੀ ਹੋ ਚੁੱਕੇ ਹਨ ਹਮਲੇ

ਦੁਆਰਾ: Punjab Bani ਪ੍ਰਕਾਸ਼ਿਤ :Saturday, 18 November, 2023, 05:27 PM

ਭਾਰਤੀ ਜਨਤਾ ਪਾਰਟੀ ਦੇ ਆਗੂ ਦੇ ਘਰ ਤਾਬੜ ਤੋੜ ਗੋਲੀਆਂ ਚਲਾਈਆਂ : ਪਹਿਲਾਂ ਵੀ ਹੋ ਚੁੱਕੇ ਹਨ ਹਮਲੇ
ਸ੍ਰੀ ਗੋਇੰਦਵਾਲ ਸਾਹਿਬ: ਭਾਰਤੀ ਜਨਤਾ ਪਾਰਟੀ ਦੇ ਆਗੂ ਕੁਲਵੰਤ ਸਿੰਘ ਭੈਲ ਦੇ ਘਰ ਸ਼ੁੱਕਰਵਾਰ ਦੇਰ ਰਾਤ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਆਗੂ ਮੁਤਾਬਕ ਉਸਦੇ ਘਰ ਦੀ ਬਿਜਲੀ ਬੰਦ ਕਰਕੇ ਤਾਬੜ ਤੋੜ ਗੋਲੀਆਂ ਚਲਾਈਆਂ ਗਈਆਂ। ਕਈ ਗੋਲੀਆਂ ਆਗੂ ਦੇ ਘਰ ਦੇ ਗੇਟ ’ਤੇ ਲੱਗੀਆਂ ਹਨ।
ਕੁਲਵੰਤ ਸਿੰਘ ਭੈਲ ਨੇ ਦੱਸਿਆ ਕਿ ਉਸ ਉੱਪਰ ਪਹਿਲਾਂ ਵੀ ਹਮਲੇ ਹੋ ਚੁੱਕੇ ਹਨ ਅਤੇ ਹੁਣ ਤਾਂ ਹੱਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਰਾਤ 11 ਤੋਂ 12 ਵਜੇ ਦਰਮਿਆਨ ਪਹਿਲਾਂ ਉਨ੍ਹਾਂ ਦੇ ਘਰ ਦੀ ਬਿਜਲੀ ਬੰਦ ਕੀਤੀ ਗਈ ਅਤੇ ਫਿਰ ਉਨ੍ਹਾਂ ਦੇ ਘਰ ਉੱਪਰ ਤਾਬੜ ਤੋੜ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਉਹ ਖਡੂਰ ਸਾਹਿਬ ਹਲਕੇ ’ਚ ਭਾਰਤੀ ਜਨਤਾ ਪਾਰਟੀ ਦੇ ਸੇਵਾਦਾਰ ਵਜੋਂ ਵਿਚਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਡੇ ਘਰਾਂ ’ਤੇ ਹੀ ਹਮਲੇ ਹੋਣਗੇ ਤਾਂ ਆਮ ਲੋਕਾਂ ਦਾ ਤਾਂ ਰੱਬ ਹੀ ਰਾਖਾ ਹੈ। ਭੈਲ ਨੇ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਸਰਕਾਰ ਦੇ ਹੱਥੋਂ ਬਾਹਰ ਹੋ ਚੁੱਕੀ ਹੈ ਅਤੇ ਲੋਕਾਂ ਦੀ ਸੁਰੱਖਿਆ ਰੱਬ ਆਸਰੇ ਹੀ ਹੈ।ਕੁਲਵੰਤ ਸਿੰਘ ਭੈਲ ਨੇ ਸ਼ੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਵੀ ਸਰਕਾਰ ਨੂੰ ਘੇਰਿਆ। ਦੂਜੇ ਪਾਸੇ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਡੀਐੱਸਪੀ ਗੋਇੰਦਵਾਲ ਸਾਹਿਬ, ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਅਤੇ ਚੌਕੀ ਫਤਿਆਬਾਦ ਦੇ ਇੰਚਾਰਜ ਪੁਲਿਸ ਪਾਰਟੀ ਸਮੇਤ ਕੁਲਵੰਤ ਸਿੰਘ ਭੈਲ ਦੇ ਘਰ ਪੁੱਜੇ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀ ਦੀ ਫੁੱਟੇਜ਼ ਵੇਖੀ ਜਾ ਰਹੀ ਹੈ ਅਤੇ ਕਿੰਨੀਆਂ ਗੋਲੀਆਂ ਚੱਲੀਆਂ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।



Scroll to Top