Breaking News ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲਮਨੀ ਲਾਂਡਰਿੰਗ ਮਾਮਲਾ : ਹਾਈਕੋਰਟ ਨੇ ਕੇਜਰੀਵਾਲ ਨੂੰ ਜਮਾਨਤ ਦੇਣ ਦੇ ਹੁਕਮਾਂ ਤੇ ਲਗਾਈ ਰੋਕ50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲਓਮ ਬਿਰਲਾ ਨੇ ਕੀਤੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੇ ਨਾਮਜਦਗੀ ਦਾਖਲਸ਼੍ਰੋਮਣੀ ਅਕਾਲੀ ਦਲ `ਚ ਉਠੇ ਬਾਗੀ ਸੁਰਾਂ ਨੇ ਕੀਤਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਲਗਾਈ ਰੋਕਹਰਿਆਣਾ ਤੋਂ ਦਿੱਲੀ ਵਾਸੀਆਂ ਲਈ ਪਾਣੀ ਦੀ ਮੰਗ ਨੂੰ ਲੈ ਕੇ ਭੁੱਖ ਹੜ੍ਹਤਾਲ ਤੇ ਬੈਠੀ ਆਤਿਸ਼ੀ ਦੀ ਭੁੱਖ ਹੜਤਾਲ ਖ਼ਤਮ

ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 23 November, 2023, 03:09 PM

ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ
ਅੰਮ੍ਰਿਤਸਰ, 23 ਨਵੰਬਰ 2023 :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ। ਗੁਰਦੁਆਰਾ ਸਾਹਿਬਾਨ ਅਤੇ ਸਿੱਖ ਜਥੇਬੰਦੀਆਂ ਦੇ ਅਸਥਾਨਾਂ ਨਾਲ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਥੇ ਟਕਰਾਅ ਵਾਲੀ ਅਤੇ ਤਲਖ਼ ਸਥਿਤੀ ਠੀਕ ਨਹੀਂ ਹੈ।
ਉਨ੍ਹਾਂ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਨੂੰ ਮਿਲ ਬੈਠ ਕੇ ਹੱਲ ਕਰਨ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ। 27 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਲਗਤਾਰ ਗੁਰਦੁਆਰਾ ਸਾਹਿਬਾਨ ਅੰਦਰ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ।



Scroll to Top