ਸ਼ਹੀਦੀ ਸਭਾ ਨੁੰ ਮੁੱਖ ਰੱਖਦੇ 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਦੁਆਰਾ: Punjab Bani ਪ੍ਰਕਾਸ਼ਿਤ :Tuesday, 26 December, 2023, 02:40 PM

ਸ਼ਹੀਦੀ ਸਭਾ ਨੁੰ ਮੁੱਖ ਰੱਖਦੇ 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਫਤਿਗੜ ਸਾਹਿਬ : ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਹ ਹੁਕਮ ਸ੍ਰੀ ਫਤਿਹਗੜ੍ਹ ਸਾਹਿਬ ‘ਚ ਲਾਗੂ ਹੋਣਗੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ ‘ਚ ਹੋਟਲਾਂ ਵਿਚ ਸ਼ਰਾਬ ਨਹੀਂ ਪਰੋਸੀ ਜਾਵੇਗੀ। 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। 26 ਤੋਂ 28 ਦਸੰਬਰ ਤੱਕ ਠੇਕੇ ਬੰਦ ਰਹਿਣਗੇ। ਸ਼ਹੀਦੀ ਸਭਾ ਕਰਕੇ ਸਰਕਾਰ ਨੇ ਫੈਸਲਾ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ।



Scroll to Top