Breaking News ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇਃ ਮੁੱਖ ਮੰਤਰੀਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਅਤਿ ਆਧੁਨਿਕ ਆਟੋਮੈਟਿਕ ਸਵੀਪਿੰਗ ਮਸ਼ੀਨ’ ਨੂੰ ਹਰੀ ਝੰਡੀ ਦਿਖਾ ਕੇ ਕੀਤੀ ਸ਼ੁਰੂਆਤਡਰੋਨਾਂ ਰਾਹੀ ਸੁਟੇ ਦੋ ਪੈਕੇਟਾਂ ਵਿੱਚੋ ਕਿਲੋ ਤੋ ਵਧ ਹੈਰੋਇਨ ਬਰਾਮਦਝਾਰਖੰਡ ਦੇ ਲੋਕ ਭਾਜਪਾ ਨੂੰ ਨਹੀ ਬਖਸ਼ਣਗੇ : ਹੇਮੰਤ ਸੋਰੇਨਮਨੀ ਲਾਂਡਰਿੰਗ : ਮੁੱਖ ਮੰਤਰੀ ਕੇਜਰੀਵਾਲ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚਹਾਦਸਾ : ਮਾਂ-ਪੁੱਤ ਨੂੰ ਰੇਲਗੱਡੀ ਨੇ ਮਾਰੀ ਫੇਟ ਪੁੱਤ ਦੀ ਹੋਈ ਮੌਤ, ਮਾਂ ਗੰਭੀਰ ਜ਼ਖਮੀਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤਅੰਮ੍ਰਿਤਪਾਲ ਦੇ ਸਾਥੀ ਭਾਈ ਕੁਲਵੰਤ ਰਾਉਕੇ ਲੜਨਗੇ ਬਰਨਾਲਾ ਤੋ ਜਿਮਨੀ ਚੋਣ

ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ :ਹੀਟ ਵੇਵ ਜਾਰੀ - - - 19 ਅਤੇ 21 ਜੂਨ ਦੇ ਵਿਚਕਾਰ ਹੋ ਸਕਦੀ ਹੈ ਬੂੰਦਾ-ਬਾਂਦੀ

ਦੁਆਰਾ: Punjab Bani ਪ੍ਰਕਾਸ਼ਿਤ :Tuesday, 18 June, 2024, 10:33 PM

ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ :ਹੀਟ ਵੇਵ ਜਾਰੀ

19 ਅਤੇ 21 ਜੂਨ ਦੇ ਵਿਚਕਾਰ ਹੋ ਸਕਦੀ ਹੈ ਬੂੰਦਾ-ਬਾਂਦੀ

ਚੰਡੀਗੜ੍ਹ, 18 ਜੂਨ 2024 :

ਪੰਜਾਬ ਦੇ 13 ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਬਠਿੰਡਾ 46.9 ਡਿਗਰੀ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਹਾਲਾਂਕਿ, ਪੱਛਮੀ ਗੜਬੜੀ ਦੇ 19 ਅਤੇ 21 ਜੂਨ ਦੇ ਵਿਚਕਾਰ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਦੇ ਨਾਲ ਹੀ ਬਿਜਲੀ ਦੀ ਖਪਤ 43 ਫੀਸਦੀ ਵਧੀ ਹੈ। ਪਿਛਲੇ ਸਾਲ ਜੂਨ ਵਿੱਚ ਬਿਜਲੀ ਦੀ ਮੰਗ 11309 ਮੈਗਾਵਾਟ ਸੀ, ਜੋ ਵਧ ਕੇ 15775 ਮੈਗਾਵਾਟ ਹੋ ਗਈ ਹੈ। ਦਰਅਸਲ ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਨੇ ਅੱਜ 13 ਜ਼ਿਲ੍ਹਿਆਂ ਵਿੱਚ ਔਰੇਂਜ ਹੀਟ ਅਤੇ ਹੀਟ ਅਲਰਟ ਅਤੇ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ 24 ਘੰਟਿਆਂ ‘ਚ ਤਾਪਮਾਨ ‘ਚ -0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਤਾਪਮਾਨ ਤੋਂ 6.8 ਡਿਗਰੀ ਜ਼ਿਆਦਾ ਹੈ। 24 ਘੰਟਿਆਂ ਦੌਰਾਨ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 45.8, ਲੁਧਿਆਣਾ 44.6, ਪਟਿਆਲਾ 45.4, ਪਠਾਨਕੋਟ 45.8, ਬਠਿੰਡਾ 45.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਗੁਰਦਾਸਪੁਰ ਵਿੱਚ 45.0, ਏਬੀਐਸ ਨਗਰ 43.3, ਫਰੀਦਕੋਟ 46.0, ਫਤਿਹਗੜ੍ਹ ਸਾਹਿਬ 43.9, ਫ਼ਿਰੋਜ਼ਪੁਰ 44.3, ਜਲੰਧਰ 43.3, ਲੁਧਿਆਣਾ 46.5, ਮੋਗਾ 44.1, ਮੁਹਾਲੀ 43.8 ਅਤੇ ਰੋਪੜ ਵਿੱਚ 43.5 ਡਿਗਰੀ ਰਿਹਾ।

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਲਈ ਹੀਟ ਵੇਵ ਅਤੇ ਗਰਮੀ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਪਟਿਆਲਾ ਮੋਹਾਲੀ ਅਤੇ ਮਾਲੇਕੋਟਲਾ ਲਈ ਯੈਲੋ ਅਲਰਟ ਹੈ।



Scroll to Top