ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਾ ਹੋਣ ਤੇ ਭਗਵੰਤ ਮਾਨ ਬੋਲੇ ਸੁਰਖਿਆ ਕਾਰਨਾ ਦਾ ਹਵਾਲਾ ਦੇ ਕੇ ਰੱਦ ਕੀਤਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 10 April, 2024, 01:50 PM

ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਾ ਹੋਣ ਤੇ ਭਗਵੰਤ ਮਾਨ ਬੋਲੇ ਸੁਰਖਿਆ ਕਾਰਨਾ ਦਾ ਹਵਾਲਾ ਦੇ ਕੇ ਰੱਦ ਕੀਤਾ
ਨਵੀਂ ਦਿੱਲੀ, 10 ਅਪਰੈਲ
ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਅੱਜ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਨਹੀਂ ਕਰ ਸਕਣਗੇ। ‘ਆਪ’ ਨੇ ਕਿਹਾ ਕਿ ਤਿਹਾੜ ਜੇਲ੍ਹ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦੇ ਇਸ ਮੁਲਾਕਾਤ ਨੂੰ ਰੱਦ ਕਰ ਦਿੱਤਾ ਹੈ। ਭਗਵੰਤ ਮਾਨ ਅਤੇ ਸੰਜੈ ਸਿੰਘ ਦਾ ਕੇਜਰੀਵਾਲ ਨੂੰ ਮਿਲਣ ਦਾ ਸਮਾਂ ਤੈਅ ਹੋ ਗਿਆ ਸੀ। ਹੁਣ ਤਿਹਾੜ ਜੇਲ੍ਹ ਨਵੇਂ ਸਮੇਂ ਬਾਰੇ ਸੂਚਿਤ ਕਰੇਗੀ।



Scroll to Top