Breaking News ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ: ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇਜ਼ਮੀਨੀ ਵਿਵਾਦ ’ਚ ਚੱਲੀਆਂ ਗੋਲੀਆਂ ਕਰਕੇ ਪਿਓ-ਪੁੱਤ ਸਮੇਤ 3 ਦੀ ਮੌਤਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 83 ਕਿਲੋ ਹੈਰੋਇਨ, 100 ਕੁਇੰਟਲ ਭੁੱਕੀ, 1 ਕੁਇੰਟਲ ਗਾਂਜਾ, 4.52 ਲੱਖ ਨਸ਼ੀਲੀਆਂ ਗੋਲੀਆਂ ਕੀਤੀਆਂ ਨਸ਼ਟਦੋ ਅਤਿਵਾਦੀਆਂ ਦੀ ਖਬਰ ਤੋ ਬਾਅਦ ਸਰਹੱਦੀ ਜਿਲਿਆਂ ਵਿੱਚ ਹਾਈ ਅਲਰਟਆਬਕਾਰੀ ਘਪਲੇ ਮਾਮਲੇ ਵਿੱਚ ਸੀਬੀਆਈ ਨੇ ਕੀਤਾ ਕੇਜਰੀਵਾਲ ਨੂੰ ਗ੍ਰਿਫ਼ਤਾਰਭਾਰਤ ਸਰਕਾਰ ਨੇ ਰੱਖਿਆ ਗੈਂਗਸਟਰ ਗੋਲਡੀ ਬਰਾੜ `ਤੇ 10 ਲੱਖ ਰੁਪਏ ਦਾ ਇਨਾਮਅਦਾਲਤ ਵਿਚ ਵਿਗੜੀ ਅਰਵਿੰਦ ਕੇਜਰੀ ਦੀ ਸਿਹਤ ਦੇ ਬਾਵਜੂਦ ਸੀ. ਬੀ. ਆਈ. ਲੈ ਗਈਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲ

ਪਤੰਜਲੀ ਨੇ ਸੁਪਰੀਮ ਕੋਰਟ ਕੋਲੋ ਮੰਗੀ ਮੁਆਫੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 21 March, 2024, 03:40 PM

ਪਤੰਜਲੀ ਨੇ ਸੁਪਰੀਮ ਕੋਰਟ ਕੋਲੋ ਮੰਗੀ ਮੁਆਫੀ
ਨਵੀਂ ਦਿੱਲੀ, 21 ਮਾਰਚ
ਪਤੰਜਲੀ ਆਯੁਰਵੇਦ ਦੇ ਐੱਮਡੀ ਅਤੇ ਯੋਗ ਗੁਰੂ ਬਾਬਾ ਰਾਮਦੇਵ ਦੇ ਸਹਿਯੋਗੀ ਆਚਾਰੀਆ ਬਾਲਕ੍ਰਿਸ਼ਨ ਨੇ ਆਪਣੇ ਉਤਪਾਦਾਂ ਅਤੇ ਉਨ੍ਹਾਂ ਦੀਆਂ ਦਵਾਈਆਂ ਦੇ ਪ੍ਰਭਾਵ ਬਾਰੇ ਕੰਪਨੀ ਦੇ ਭਰਮਾਊ ਦਾਅਵਿਆਂ ਲਈ ਸੁਪਰੀਮ ਕੋਰਟ ਤੋਂ ਮੁਆਫੀ ਮੰਗੀ ਹੈ। ਇਸ਼ਤਿਹਾਰਾਂ ‘ਤੇ ਮਾਣਹਾਨੀ ਨੋਟਿਸ ਦਾ ਜਵਾਬ ਨਾ ਦੇਣ ‘ਤੇ ਅਦਾਲਤ ਵੱਲੋਂ ਪਤੰਜਲੀ ਆਯੁਰਵੇਦ ਨੂੰ ਖਾਸੀ ਝਾੜ ਪਾਈ ਸੀ। ਇਸ ਤੋਂ ਇਕ ਦਿਨ ਬਾਅਦ ਕੱਲ੍ਹ ਇਹ ਹਲਫ਼ਨਾਮਾ ਦਾਇਰ ਕੀਤਾ ਗਿਆ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਬਾਲਕ੍ਰਿਸ਼ਨ ਅਤੇ ਰਾਮਦੇਵ ਨੂੰ 2 ਅਪਰੈਲ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਸੀ। ਅਦਾਲਤ ਵਿੱਚ ਦਾਇਰ ਹਲਫ਼ਨਾਮੇ ਵਿੱਚ ਅਚਾਰੀਆ ਬਾਲਕ੍ਰਿਸ਼ਨ ਨੇ ਕਿਹਾ ਹੈ ਕਿ ਉਹ ਕਾਨੂੰਨ ਦੇ ਰਾਜ ਦਾ ਸਭ ਤੋਂ ਵੱਧ ਸਨਮਾਨ ਕਰਦੇ ਹਨ। ਉਨ੍ਹਾਂ ਮੁਆਫ਼ੀ ਦੀ ਪੇਸ਼ਕਸ਼ ਕੀਤੀ ਅਤੇ ਕਿਹਾ ਕਿ ਕੰਪਨੀ ਇਹ ਯਕੀਨੀ ਬਣਾਏਗੀ ਕਿ ਭਵਿੱਖ ਵਿੱਚ ਅਜਿਹੇ ਇਸ਼ਤਿਹਾਰ ਜਾਰੀ ਨਾ ਕੀਤੇ ਜਾਣ।’



Scroll to Top