ਆਪ ਨੇਤਾ ਸੜਕਾਂ ਤੋ ਲੈ ਕੇ ਅਦਾਲਤ ਤੱਕ ਕਰਨਗੇ ਸੰਘਰਸ਼

ਦੁਆਰਾ: Punjab Bani ਪ੍ਰਕਾਸ਼ਿਤ :Friday, 22 March, 2024, 11:57 AM

ਆਪ ਨੇਤਾ ਸੜਕਾਂ ਤੋ ਲੈ ਕੇ ਅਦਾਲਤ ਤੱਕ ਕਰਨਗੇ ਸੰਘਰਸ਼
ਨਵੀਂ ਦਿੱਲੀ, 22 ਮਾਰਚ
ਆਮ ਆਦਮੀ ਪਾਰਟੀ ਨੇ ਆਪਣੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖ਼ਿਲਾਫ਼ ਸੜਕਾਂ ਤੋਂ ਲੈ ਕੇ ਅਦਾਲਤ ਤੱਕ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ। ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਅੱਜ ਇਥੇ ਭਾਜਪਾ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ। ਪਾਰਟੀ ਨੇਤਾ ਸ੍ਰੀ ਗੋਪਾਲ ਰਾਏ ਨੇ ਕਿਹਾ ਕਿ ਦੇਸ਼ ’ਚ ਲੋਕਤੰਤਰ ਦਾ ਖੁੱਲ੍ਹੇਆਮ ਕਤਲ ਕੀਤਾ ਗਿਆ ਹੈ ਅਤੇ ਦੇਸ਼ ਵਿੱਚ ਐਲਾਨ ਕੀਤਾ ਗਿਆ ਹੈ ਕਿ ਜੇ ਕੋਈ ਭਾਜਪਾ ਅਤੇ ਇਸ ਦੀ ਸਰਕਾਰ ਵਿਰੁੱਧ ਬੋਲਣ ਦੀ ਹਿੰਮਤ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਡਾ. ਸੰਦੀਪ ਪਾਠਕ ਨੇ ਕਿਹਾ ਕਿ ਇਹ ਲੜਾਈ ਸਿਰਫ਼ ‘ਆਪ’ ਦੀ ਨਹੀਂ ਹੈ, ਇਹ ਹਰ ਉਸ ਨਾਗਰਿਕ ਦੀ ਲੜਾਈ ਹੈ ਜੋ ਭਾਰਤ ਦੇ ਨਾਗਰਿਕਾਂ ਨੂੰ ਸਕਾਰਾਤਮਕ ਅਤੇ ਇਮਾਨਦਾਰ ਰਾਜਨੀਤੀ ਦੇਣਾ ਚਾਹੁੰਦਾ ਹੈ।



Scroll to Top