ਪੁਲਸ ਨੇ ਸਤਲੁਜ ਕੰਢੇ ਤੋ ਕੀਤੀ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ

ਦੁਆਰਾ: Punjab Bani ਪ੍ਰਕਾਸ਼ਿਤ :Tuesday, 26 March, 2024, 03:51 PM

ਪੁਲਸ ਨੇ ਸਤਲੁਜ ਕੰਢੇ ਤੋ ਕੀਤੀ ਵੱਡੀ ਮਾਤਰਾ ਵਿੱਚ ਲਾਹਣ ਬਰਾਮਦ
ਲੁਧਿਆਣਾ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ‘ਤੇ ਨਜਾਇਜ਼ ਸ਼ਰਾਬ ਵਿਰੁੱਧ ਚਲਾਈ ਗਈ ਸਾਂਝੀ ਕਾਰਵਾਈ ਦੌਰਾਨ ਐਕਸਾਈਜ਼ ਵਿਭਾਗ ਅਤੇ ਲੁਧਿਆਣਾ (ਦਿਹਾਤੀ) ਦੀ ਪੁਲਿਸ ਨੇ ਮੰਗਲਵਾਰ ਨੂੰ ਸਿੱਧਵਾਂ ਬੇਟ ਖੇਤਰ ਨੇੜੇ ਕੰਨੀਆਂ ਅਤੇ ਸ਼ੇਰੇਵਾਲਾ ਵਿਖੇ 24,100 ਲੀਟਰ ਲਾਹਣ ਬਰਾਮਦ ਕੀਤੀ।
ਪੁਲਿਸ ਦੇ ਡੀਐੱਸਪੀ ਜਸਜੋਤ ਸਿੰਘ, ਆਬਕਾਰੀ ਅਧਿਕਾਰੀ ਹਰਜੋਤ ਸਿੰਘ ਦੀ ਅਗਵਾਈ ਹੇਠ ਇੱਕ ਸਾਂਝੀ ਟੀਮ ਨੇ ਐਕਸਾਈਜ਼ ਇੰਸਪੈਕਟਰ ਅਤੇ 30 ਪੁਲਿਸ ਮੁਲਾਜ਼ਮਾਂ ਦੇ ਨਾਲ ਮੰਗਲਵਾਰ ਨੂੰ ਸਿੱਧਵਾਂ ਬੇਟ ਖੇਤਰ ਵਿੱਚ ਸਤਲੁਜ ਦੇ ਕੰਢੇ ਛਾਪੇਮਾਰੀ ਕੀਤੀ। ਸਹਾਇਕ ਕਮਿਸ਼ਨਰ ਆਬਕਾਰੀ ਲੁਧਿਆਣਾ ਪੱਛਮੀ ਇੰਦਰਜੀਤ ਸਿੰਘ ਨਾਗਪਾਲ ਨੇ ਦੱਸਿਆ ਕਿ ਇਲਾਕੇ ਵਿੱਚ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਟੀਮ ਨੇ ਵੱਡੀਆਂ ਪੌਲੀਥੀਨ ਤਰਪਾਲਾਂ ਵਿੱਚ ਸਟੋਰ ਕੀਤੀ 24000 ਲੀਟਰ ਲਾਹਣ ਬਰਾਮਦ ਕੀਤੀ। ਤਸਕਰਾਂ ਨੇ ਪੋਲੀਥੀਨ ਦੀਆਂ ਤਰਪਾਲਾਂ ਨੂੰ ਰੱਸੀਆਂ ਨਾਲ ਬੰਨ੍ਹ ਕੇ ਸਤਲੁਜ ਵਿੱਚ ਸੁੱਟ ਦਿੱਤਾ ਸੀ।



Scroll to Top