ਵਿਧਾਇਕ ਦੇ ਰਿਸ਼ਤੇਦਾਰ ਨੂੰ ਹੈਰੋਇਨ ਸਣੇ ਕੀਤਾ ਕਾਬੂ

ਦੁਆਰਾ: Punjab Bani ਪ੍ਰਕਾਸ਼ਿਤ :Tuesday, 26 March, 2024, 03:44 PM

ਵਿਧਾਇਕ ਦੇ ਰਿਸ਼ਤੇਦਾਰ ਨੂੰ ਹੈਰੋਇਨ ਸਣੇ ਕੀਤਾ ਕਾਬੂ
ਗੁਰੂਹਰਸਹਾਏ : ਐਸਟੀਐਫ ਨੇ ਗੁਰੂ ਹਰਸਹਾਏ ਦੇ ਮੌਜੂਦਾ ਵਿਧਾਇਕ ਦੇ ਇੱਕ ਰਿਸ਼ਤੇਦਾਰ ਨੂੰ 800 ਗ੍ਰਾਮ ਹੀਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਹੀਰੋਇਨ ਸਮੇਤ ਫੜਿਆ ਗਿਆ ਵਿਅਕਤੀ ਮੌਜੂਦਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਦਾ ਰਿਸ਼ਤੇਦਾਰ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਐਸਟੀਐਫ ਵਲੋਂ ਟਰੈਪ ਲਗਾ ਕੇ ਹੀਰੋਇਨ ਸਮੇਤ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਰਾਣਾ ਪੰਜ ਗਰਾਈ (ਗੁਰੂਹਰਸਹਾਏ) ਨੂੰ ਕਾਬੂ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਹੋਰ ਪੁੱਛ ਗਿੱਛ ਲਈ ਮਾਨਯੋਗ ਅਦਾਲਤ ਤੋਂ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।



Scroll to Top