ਜਹਿਰੀਲੀ ਸ਼ਰਾਬ ਮਾਮਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ

ਦੁਆਰਾ: Punjab Bani ਪ੍ਰਕਾਸ਼ਿਤ :Sunday, 24 March, 2024, 06:15 PM

ਜਹਿਰੀਲੀ ਸ਼ਰਾਬ ਮਾਮਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ
– 5-5 ਲੱਖ ਦੇਣ ਦੀ ਆਖੀ ਗੱਲ
ਚੰਡੀਗੜ੍ਹ : ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਗੁੱਜਰਾਂ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਇਕੱਠੇ ਕਈ ਸਿਵੇ ਬਲੇ ਹਨ ਅਤੇ ਪਰਿਵਾਰਾਂ ਦਾ ਬੁਰਾ ਹਾਲ ਹੈ। ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦੀ ਗੱਲ ਕਹੀ ਅਤੇ ਨਾਲ ਹੀ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਉਣਗੇ ਵੀ ਅਤੇ ਨੌਕਰੀਆਂ ਵੀ ਦੇਣਗੇ ਅਤੇ ਜਿਹੜੇ ਲੋਕ ਇਸ ਘਟਨਾ ਲਈ ਜ਼ਿੰਮੇਵਾਰ ਹਨ, ਉਨ੍ਹਾਂ ‘ਤੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਸੀਐੱਮ ਮਾਨ ਨੇ ਕਿਹਾ ਕਿ ਜਿੰਨੀ ਦੇਰ ਤੱਕ ਮੈਂ ਮੁੱਖ ਮੰਤਰੀ ਹਾਂ, ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁਝਣ ਦਿਆਂਗਾ। ਉਨ੍ਹਾਂ ਕਿਹਾ ਕਿ ਜੇ ਲੋਕਾਂ ਨੂੰ ਮੇਰੇ ਕੰਮ ਨਾ ਚੰਗੇ ਲੱਗੇ ਤਾਂ ਉਹ ਮੈਨੂੰ ਕੁਰਸੀ ਤੋਂ ਉਤਾਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਚਿੱਟੇ ਨਾਲ ਲੋਕਾਂ ਦੇ ਘਰਾਂ ਨੂੰ ਬਰਬਾਦ ਕਰਨ ਵਾਲਿਆਂ ਨੂੰ ਵੀ ਕਿਸੇ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਾਡਾ ਪੰਜਾਬ ਹੱਸਦਾ-ਵੱਸਦਾ ਰਹੇ ਅਤੇ ਪੰਜਾਬੀਆਂ ਦਾ ਜੀਵਨ ਪੱਧਰ ਉੱਚਾ ਹੋਵੇ, ਜਿਸ ਲਈ ਅਸੀਂ ਵਚਨਬੱਧ ਹਾਂ।



Scroll to Top