ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, 7 ਨਕਸਲੀ ਢੇਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 30 April, 2024, 03:16 PM

ਸੁਰਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ, 7 ਨਕਸਲੀ ਢੇਰ
ਨਰਾਇਣਪੁਰ, 30 ਅਪਰੈਲ
ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ ਮਹਿਲਾ ਸਣੇ 7 ਨਕਸਲੀ ਮਾਰੇ ਜਾ ਚੁੱਕੇ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ ‘ਡਿਸਟ੍ਰਿਕਟ ਰਿਜ਼ਰਵ ਗਾਰਡ’ (ਡੀਆਰਜੀ) ਅਤੇ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੇ ਜਵਾਨਾਂ ਦੀ ਸਾਂਝੀ ਟੀਮ ਸਰਹੱਦੀ ਖੇਤਰ ਦੇ ਅਬੂਝਮਾਦ ਇਲਾਕੇ ‘ਚ ਨਕਸਲੀਆਂ ਖ਼ਿਲਾਫ਼ ਮੁਹਿੰਮ ਚਲਾ ਰਹੀ ਹੈ। ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹੇ ਮੁਕਾਬਲਾ ਜਾਰੀ ਹੈ।



Scroll to Top