ਹਾਦਸਾ : ਅਮਰੀਕਾ ਵਿੱਚ ਸੜਕ ਦੁਰਘਟਨਾ ਕਾਰਨ ਦੋ ਵਿਦਿਆਰਥੀਆਂ ਦੀ ਮੌਤ

ਦੁਆਰਾ: Punjab Bani ਪ੍ਰਕਾਸ਼ਿਤ :Monday, 22 April, 2024, 01:38 PM

ਹਾਦਸਾ : ਅਮਰੀਕਾ ਵਿੱਚ ਸੜਕ ਦੁਰਘਟਨਾ ਕਾਰਨ ਦੋ ਵਿਦਿਆਰਥੀਆਂ ਦੀ ਮੌਤ
ਦਿਲੀ, 22 ਅਪਰੈਲ
ਅਮਰੀਕਾ ਵਿੱਚ ਪੜ੍ਹ ਰਹੇ ਤਿਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਅਮਰੀਕੀ ਰਾਜ ਐਰੀਜ਼ੋਨਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ| 19 ਸਾਲਾਂ ਦੇ ਨਿਵੇਸ਼ ਮੱਕਾ ਅਤੇ ਗੌਤਮ ਕੁਮਾਰ ਪਾਰਸੀ ਦੀ ਕਾਰ ਇੱਕ ਹੋਰ ਕਾਰ ਨਾਲ ਸਿੱਧੀ ਟਕਰਾਅ ਗਈ। ਨਿਵੇਸ਼ ਕਰੀਮਨਗਰ ਜ਼ਿਲ੍ਹੇ ਦੇ ਹੁਜ਼ੁਰਾਬਾਦ ਕਸਬੇ ਦਾ ਰਹਿਣ ਵਾਲਾ ਸੀ, ਜਦੋਂਕਿ ਗੌਤਮ ਕੁਮਾਰ ਜਨਗਾਂਵ ਜ਼ਿਲ੍ਹੇ ਦੇ ਘਨਪੁਰ ਦਾ ਵਾਸੀ ਸੀ। ਦੋਵੇਂ ਐਰੀਜ਼ੋਨਾ ਸਟੇਟ ਯੂਨੀਵਰਸਿਟੀ ‘ਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਹੇ ਸਨ। ਦੋਵੇਂ ਯੂਨੀਵਰਸਿਟੀ ਤੋਂ ਆਪਣੇ ਦੋਸਤਾਂ ਨਾਲ ਘਰ ਪਰਤ ਰਹੇ ਸਨ। ਨਿਵੇਸ਼ ਅਤੇ ਗੌਤਮ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋਵੇਂ ਕਾਰਾਂ ਦੇ ਡਰਾਈਵਰ ਜ਼ਖਮੀ ਹੋ ਗਏ।



Scroll to Top