Breaking News ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲਮਨੀ ਲਾਂਡਰਿੰਗ ਮਾਮਲਾ : ਹਾਈਕੋਰਟ ਨੇ ਕੇਜਰੀਵਾਲ ਨੂੰ ਜਮਾਨਤ ਦੇਣ ਦੇ ਹੁਕਮਾਂ ਤੇ ਲਗਾਈ ਰੋਕ50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲਓਮ ਬਿਰਲਾ ਨੇ ਕੀਤੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੇ ਨਾਮਜਦਗੀ ਦਾਖਲਸ਼੍ਰੋਮਣੀ ਅਕਾਲੀ ਦਲ `ਚ ਉਠੇ ਬਾਗੀ ਸੁਰਾਂ ਨੇ ਕੀਤਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਲਗਾਈ ਰੋਕਹਰਿਆਣਾ ਤੋਂ ਦਿੱਲੀ ਵਾਸੀਆਂ ਲਈ ਪਾਣੀ ਦੀ ਮੰਗ ਨੂੰ ਲੈ ਕੇ ਭੁੱਖ ਹੜ੍ਹਤਾਲ ਤੇ ਬੈਠੀ ਆਤਿਸ਼ੀ ਦੀ ਭੁੱਖ ਹੜਤਾਲ ਖ਼ਤਮ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ

ਦੁਆਰਾ: Punjab Bani ਪ੍ਰਕਾਸ਼ਿਤ :Monday, 22 April, 2024, 07:33 PM

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ
ਨਗਰ ਕੀਰਤਨ, ਅੰਮਿ੍ਰਤ ਸੰਚਾਰ ਸਮੇਤ ਹੋਣਗੇ ਧਾਰਮਕ ਸਮਾਗਮ : ਮੈਨੇਜਰ ਕਰਨੈਲ ਸਿੰਘ
ਪਟਿਆਲਾ 22 ਅਪ੍ਰੈਲ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਤਿਆਰੀਆਂ ਆਰੰਭੀਆਂ ਗਈਆਂ। ਮੀਟਿੰਗ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਮਨਾਇਆ ਜਾਵੇਗਾ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ, ਅੰਮਿ੍ਰਤ ਸੰਚਾਰ ਸਮੇਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਲਗਾਏ ਜਾਣ ਵਾਲੇ ਖੂਨਦਾਨ ਕੈਂਪ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਹਰ ਸਾਲ ਨੌਵੇ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਸਮੇਤ ਨਗਰ ਕੀਰਤਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼ਬਦੀ ਜਥਿਆਂ ਨਾਲ ਵੀ ਮੀਟਿੰਗਾਂ ਨਿਰੰਤਰ ਜਾਰੀ ਹਨ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ 27 ਅਪ੍ਰੈਲ ਨੂੰ ਸ੍ਰੀ ਅਖੰਡ ਸਾਹਿਬ ਆਰੰਭ ਕਰਕੇ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਸੰਪੂਰਨਤਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਹੋਵੇਗਾ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਧਾਰਮਕ ਸਮਾਗਮ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜੂਰੀ ਰਾਗੀ ਜਥੇ ਵੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਮੁੱਚੇ ਪ੍ਰੋਗਰਾਮ ਦਾ ਪੋਸਟਰ ਰਿਲੀਜ਼ ਕਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਮਨਪ੍ਰੀਤ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਆਦਿ ਸਮੂਹ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।



Scroll to Top