ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਤਿੰਨ ਅਧਿਆਪਕ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਦੁਆਰਾ: News ਪ੍ਰਕਾਸ਼ਿਤ :Friday, 24 March, 2023, 06:53 PM

ਵਾਪਰੇ ਸੜਕ ਹਾਦਸੇ ਵਿੱਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ
ਚੰਡੀਗੜ੍ਹ, 24 ਮਾਰਚ :
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਪਿੰਡ ਖਾਈ ਫੇਮੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਆਪਣੇ ਸ਼ੋਕ ਸੁਨੇਹੇ ਵਿੱਚ ਕਿਹਾ ਕਿ ਹਾਈ ਸਕੂਲ ਅਧਿਆਪਕ ਕੰਚਨ, ਪ੍ਰਿੰਸ ਅਤੇ ਮਨਿੰਦਰ ਦੀ ਇਸ ਹਾਦਸੇ ਵਿੱਚ ਮੌਤ ਨਾਲ ਸਕੂਲ ਸਿੱਖਿਆ ਵਿਭਾਗ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰਕ ਮੈਂਬਰਾਂ , ਦੋਸਤਾਂ ਨੂੰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਉਨ੍ਹਾਂ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਅਧਿਆਪਕਾਂ ਦੀ ਸਹੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ।



Scroll to Top