Breaking News ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲਮਨੀ ਲਾਂਡਰਿੰਗ ਮਾਮਲਾ : ਹਾਈਕੋਰਟ ਨੇ ਕੇਜਰੀਵਾਲ ਨੂੰ ਜਮਾਨਤ ਦੇਣ ਦੇ ਹੁਕਮਾਂ ਤੇ ਲਗਾਈ ਰੋਕ50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾਕਾਂਗਰਸ ਦੇ ਸੰਸਦ ਮੈਬਰ ਕੋਡੀਕੁਨਿਲ ਨੇ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੀ ਨਾਮਜਦਗੀ ਦਾਖਲਓਮ ਬਿਰਲਾ ਨੇ ਕੀਤੀ ਲੋਕ ਸਭਾ ਸਪੀਕਰ ਦੇ ਅਹੁਦੇ ਲਈ ਕੀਤੇ ਨਾਮਜਦਗੀ ਦਾਖਲਸ਼੍ਰੋਮਣੀ ਅਕਾਲੀ ਦਲ `ਚ ਉਠੇ ਬਾਗੀ ਸੁਰਾਂ ਨੇ ਕੀਤਾ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਛੱਡਣ ਲਈ ਮਤਾ ਪਾਸਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀਹਾਈ ਕੋਰਟ ਨੇ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਮਿਲੀ ਜ਼ਮਾਨਤ ’ਤੇ ਲਗਾਈ ਰੋਕਹਰਿਆਣਾ ਤੋਂ ਦਿੱਲੀ ਵਾਸੀਆਂ ਲਈ ਪਾਣੀ ਦੀ ਮੰਗ ਨੂੰ ਲੈ ਕੇ ਭੁੱਖ ਹੜ੍ਹਤਾਲ ਤੇ ਬੈਠੀ ਆਤਿਸ਼ੀ ਦੀ ਭੁੱਖ ਹੜਤਾਲ ਖ਼ਤਮ

ਮੁੱਖ ਮੰਤਰੀ ਨੇ ਖੁਰਾਲਗੜ੍ਹ ਨੇੜੇ ਦੋ ਹਾਦਸਿਆਂ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ

ਦੁਆਰਾ: News ਪ੍ਰਕਾਸ਼ਿਤ :Friday, 14 April, 2023, 10:38 PM

* ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ
* ਸਾਰੇ ਜ਼ਖਮੀਆਂ ਨੂੰ ਇਕ ਲੱਖ ਰੁਪਏ ਦਿੱਤੇ ਜਾਣਗੇ
ਚੰਡੀਗੜ੍ਹ, 23 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਗੜ੍ਹਸ਼ੰਕਰ ਨੇੜੇ ਖੁਰਾਲਗੜ੍ਹ ਨਜ਼ਦੀਕ ਬੁੱਧਵਾਰ ਅਤੇ ਵੀਰਵਾਰ ਨੂੰ ਵਾਪਰੇ ਦੋ ਦਰਦਨਾਕ ਹਾਦਸਿਆਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 10 ਜਣਿਆਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ।
ਇਨ੍ਹਾਂ ਭਿਆਨਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ। ਇਸ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।
————



Scroll to Top