ਦਿੱਲੀ 'ਚ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਤੇ ਬੀਐਲ ਸੰਤੋਸ਼ ਨਾਲ ਕੇਵਲ ਢਿੱਲੋਂ ਨੇ ਕੀਤੀ ਮੁਲਾਕਾਤ
ਦਿੱਲੀ ‘ਚ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਤੇ ਬੀਐਲ ਸੰਤੋਸ਼ ਨਾਲ ਕੇਵਲ ਢਿੱਲੋਂ ਨੇ ਕੀਤੀ ਮੁਲਾਕਾਤ
ਚੰਡੀਗੜ੍ਹ : ਪੰਜਾਬ ਭਾਜਪਾ ਕੋਰ ਕਮੇਟੀ ਮੈਂਬਰ ਤੇ ਸਾਬਕਾ ਐਮਐਲਏ ਕੇਵਲ ਸਿੰਘ ਢਿੱਲੋ ਨੇ ਨਵੀਂ ਦਿੱਲੀ ਵਿਖੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਜੀ ਅਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਸ਼੍ਰੀ ਬੀ.ਐਲ ਸੰਤੋਸ਼ ਜੀ ਨਾਲ ਮੁਲਾਕਾਤ ਕੀਤੀ। ਇਹ ਜਾਣਕਾਰੀ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਮੀਟਿੰਗ ‘ਚ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਨਾਲ ਸਬੰਧਤ ਸਾਰੇ ਅਹਿਮ ਮੁੱਦਿਆਂ, ਮਾਮਲਿਆਂ ਤੇ ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧ ‘ਚ ਭਾਜਪਾ ਪੰਜਾਬ ਦੀ ਸਥਿਤੀ ਅਤੇ ਰਣਨੀਤੀ ਬਾਰੇ ਉਸਾਰੂ ਵਿਚਾਰ ਵਟਾਂਦਰਾ ਕੀਤਾ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੇ ਬੀਐਲ ਸੰਤੋਸ਼ ਨੇ ਭਰੋਸਾ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।