ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ

ਦੁਆਰਾ: Punjab Bani ਪ੍ਰਕਾਸ਼ਿਤ :Sunday, 22 October, 2023, 06:16 PM

ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ
ਮੀਂਹ ਪੈਣ ਦੇ ਬਾਵਜੂਦ ਤਾਪਮਾਨ ਵਿੱਚ ਜ਼ਿਆਦਾ ਫ਼ਰਕ ਨਹੀਂ ਪਵੇਗਾ
ਦਿੱਲੀ, 22 Oct : ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਦੇ ਵਿੱਚ ਇੱਕ ਵਾਰ ਫਿਰ ਤੋਂ ਮੌਸਮ ‘ਚ ਬਦਲਾਅ ਹੋਣ ਜਾ ਰਿਹਾ ਹੈ ਮੌਸਮ ਵਿਭਾਗ ਦੇ ਮੁਤਾਬਕ ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਕ ਹਾਲਾਂਕਿ ਮੀਂਹ ਪੈਣ ਦੇ ਬਾਵਜੂਦ ਤਾਪਮਾਨ ਵਿੱਚ ਜ਼ਿਆਦਾ ਫ਼ਰਕ ਨਹੀਂ ਪਵੇਗਾ। ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਦੂਜੇ ਪਾਸੇ ਐਤਵਾਰ ਦੀ ਰਾਤ ਨੂੰ ਦਿੱਲੀ-ਐੱਨ.ਸੀ.ਆਰ ‘ਚ ਬੂੰਦਾਬਾਂਦੀ ਦੇ ਨਾਲ ਬੱਦਲਵਾਈ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਭਾਰਤ ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਮੁਤਾਬਕ ਕੇਰਲ ਅਤੇ ਤਾਮਿਲਨਾਡੂ ’ਚ ਅੱਜ ਵੱਖ-ਵੱਖ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਮੁਤਾਬਕ ਜੰਮੂ-ਕਸ਼ਮੀਰ, ਲੱਦਾਖ, ਪੰਜਾਬ, ਪੱਛਮੀ ਰਾਜਸਥਾਨ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ ਦਰਮਿਆਨੇ ਤੋਂ ਹਲਕੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। IMD ਦੇ ਮੁਤਾਬਕ ਦੱਖਣ-ਪੱਛਮੀ ਅਰਬ ਸਾਗਰ ‘ਚ 125-135 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨੀ ਹਵਾ ਚੱਲਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜੋ ਕਿ 150 ਕਿਲੋਮੀਟਰ ਪ੍ਰਤੀ ਘੰਟਾ ਤੱਕ ਵਧ ਸਕਦੀ ਹੈ। ਜਦੋਂ ਕਿ ਪੱਛਮੀ ਮੱਧ ਅਰਬ ਸਾਗਰ ਵਿਚ ਤੂਫ਼ਾਨੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਮੁਤਾਬਕ ਐਤਵਾਰ ਤੋਂ ਬਾਅਦ ਅਗਲੇ 5 ਦਿਨ ਤੱਕ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ । ਇਸ ਦੌਰਾਨ ਧੁੱਪ ਨਿਕਲੇਗੀ ਅਤੇ ਇਸ ਦਾ ਅਸਰ ਪੰਜਾਬ ਦੇ ਤਾਪਮਾਨ ’ਤੇ ਜ਼ਿਆਦਾ ਦੇਖਣ ਨੂੰ ਨਹੀਂ ਮਿਲੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 15 ਤੋਂ 20 ਡਿਗਰੀ ਦੇ ਦਰਮਿਆਨ ਰਹਿਣ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਕਰੀਬ ਰਹਿਣ ਦੀ ਉਮੀਦ ਹੈ।



Scroll to Top