Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 25 October, 2023, 06:24 PM

ਮੰਤਰੀ ਬਣ ਕੇ ਵੀ ਜਾਰੀ ਰੱਖੀ ਹੈ ਡਾ: ਬਲਜੀਤ ਕੌਰ ਨੇ ਮਨੁੱਖਤਾ ਦੀ ਸੇਵਾ

ਬਤੌਰ ਅੱਖਾਂ ਦੇ ਮਾਹਿਰ ਡਾਕਟਰ ਕੈਂਪ ਵਿਚ ਕੀਤੀ 1500 ਮਰੀਜਾਂ ਦੀ ਜਾਂਚ
* ਚਿੱਟੇ ਮੋਤੀਏ ਦੇ 100 ਮਰੀਜਾਂ ਦੇ ਆਪ੍ਰੇਸ਼ਨ ਵੀ ਕਰਨਗੇ ਖੁਦ ਹੀ*
ਸ੍ਰੀ ਮੁਕਤਸਰ ਸਾਹਿਬ/ਚੰਡੀਗੜ੍ਹ, 25 ਅਕਤੂਬਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਕੈਬਨਿਟ ਮੰਤਰੀ ਬਣਨ ਦੇ ਬਾਵਜੂਦ ਵੀ ਬਤੌਰ ਡਾਕਟਰ ਮਨੁੱਖਤਾ ਦੀ ਸੇਵਾ ਜਾਰੀ ਰੱਖੀ ਹੋਈ ਹੈ। ਉਹ ਜਦੋਂ ਆਪਣੇ ਹਲਕੇ ਵਿਚ ਜਾਂਦੇ ਹਨ ਤਾਂ ਅਕਸਰ ਲੋਕਾਂ ਦੀਆਂ ਅੱਖਾਂ ਦੀ ਜਾਂਚ ਕਰਦੇ ਵਿਖਾਈ ਦਿੰਦੇ ਹਨ। ਅੱਜ ਵੀ ਉਨ੍ਹਾਂ ਨੇ ਇੱਥੇ ਸੰਕਲਪ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਅਤੇ ਰਬਾਬ ਐਜ਼ੁਕੇਸ਼ਨ ਵੇਲਫੇਅਰ ਸੁਸਾਇਟੀ ਦੁਆਰਾ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਤੇ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਕੈਂਪ ਵਿਚ ਬਤੌਰ ਡਾਕਟਰ ਸਾਰਾ ਦਿਨ ਸੇਵਾਵਾਂ ਦਿੱਤੀਆਂ। ਇਹ ਕੈਂਪ ਧਾਲੀਵਾਲ ਬੱਚਿਆਂ ਦੇ ਹਸਪਤਾਲ ਵਿਚ ਡਾ: ਬਲਜੀਤ ਆਈ ਕੇਅਰ ਸੈਂਟਰ ਵਿਚ ਸਵੇਰੇ 9 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ ਦੇ 6 ਵਜੇ ਤੱਕ ਚੱਲੇਗਾ।
ਇਸ ਕੈਂਪ ਵਿਚ ਡਾ: ਬਲਜੀਤ ਕੌਰ ਨੇ ਖੁਦ 1500 ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਨ੍ਹਾਂ ਵਿੱਚੋਂ 700 ਮਰੀਜਾਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ ਅਤੇ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆ ਗਈਆ। ਇਸ ਮੌਕੇ ਚਿੱਟੇ ਮੋਤੀਏ ਦੇ 100 ਮਰੀਜਾਂ ਨੂੰ ਆਪ੍ਰੇਸ਼ਨ ਲਈ ਚੁਣਿਆ ਗਿਆ ਹੈ, ਜਿਨ੍ਹਾਂ ਦੇ ਆਪ੍ਰੇਸ਼ਨ ਵੀ ਕੈਬਨਿਟ ਮੰਤਰੀ ਖੁਦ ਕਰਨਗੇ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ “ਸਾਡੇ ਬਜੁਰਗ ਸਾਡਾ ਮਾਣ” ਮੁਹਿੰਮ ਤਹਿਤ ਬਜੁਰਗਾਂ ਦੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਇਹ ਕੈਂਪ ਲਗਾਇਆ ਗਿਆ ਹੈ।
ਜਿਕਰਯੋਗ ਹੈ ਕਿ ਡਾ: ਬਲਜੀਤ ਕੌਰ ਸਿਆਸਤ ਵਿਚ ਆਉਣ ਤੋਂ ਪਹਿਲਾਂ ਅੱਖਾਂ ਦੇ ਮਾਹਿਰ ਡਾਕਟਰ ਵਜੋਂ ਇਸ ਜਿ਼ਲ੍ਹੇ ਵਿਚ ਹੀ ਸੇਵਾ ਕਰਦੇ ਰਹੇ ਹਨ ਅਤੇ ਉਨ੍ਹਾਂ ਬਾਰੇ ਲੋਕ ਰਾਏ ਸੀ ਕਿ ਲੋਕ ਉਨ੍ਹਾਂ ਤੋਂ ਆਪਣੀਆਂ ਅੱਖਾਂ ਦਾ ਆਪ੍ਰੇਸ਼ਨ ਕਰਵਾਉਣ ਨੂੰ ਹੀ ਤਰਜੀਹ ਦਿੰਦੇ ਸਨ। ਅੱਜ ਕੈਂਪ ਵਿਚ ਵੀ ਜਦ ਲੋਕਾਂ ਨੇ ਡਾ: ਬਲਜੀਤ ਕੌਰ ਨੂੰ ਅੱਖਾਂ ਦੀ ਜਾਂਚ ਕਰਦੇ ਪਾਇਆ ਤਾਂ ਉਨ੍ਹਾਂ ਦੇ ਚਿਹਰੇ ਦੀ ਰੌਣਕ ਹੋਰ ਵੀ ਵਧੀ ਹੋਈ ਨਜਰ ਆਈ।



Scroll to Top