ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ

ਦੁਆਰਾ: Punjab Bani ਪ੍ਰਕਾਸ਼ਿਤ :Friday, 27 October, 2023, 05:15 PM

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ
ਮੁਹਾਲੀ, 27 Oct: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪੰਜਾਬ ਦੇ ਮਸ਼ਹੂਰ ਸੂਫੀ ਗਾਇਕ ਕੰਵਰ ਗਰੇਵਾਲ ਦੇ ਗੀਤ ਦੀ ਵੀਡੀਓ ਨਾਲ ਕਥਿਤ ਛੇੜਖਾਨੀ ਕਰਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਅਪਮਾਨਜਣਕ ਟਿੱਪਣੀਆਂ ਕਰਨ ਦੇ ਮਾਮਲੇ ’ਚ ਇਥੋਂ ਦੀ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜ ਦਿੱਤਾ। ਅਦਾਲਤ ਵਿਚ ਪੇਸ਼ੀ ਦੌਰਾਨ ਬੰਟੀ ਰੋਮਾਣਾ ਜਿੱਤ ਦਾ ਨਿਸ਼ਾਨ ਬਣਾਉਂਦੇ ਨਜ਼ਰ ਆਏ। ਇਸ ਦੌਰਾਨ ਉਨ੍ਹਾਂ ਨੇ ਆਖਿਆ ਕਿ ਨਾ ਕਿਸੇ ਤੋਂ ਡਰੇ ਹਾਂ, ਤੇ ਨਾ ਡਰਾਂਗੇ। ਮੈਂ ਚੜ੍ਹਦੀ ਕਲਾਂ ਵਿਚ ਹਾਂ, ਜਿਸ ਨੇ ਜਿੰਨਾ ਜ਼ੋਰ ਲਾਉਣਾ ਹੈ, ਲਾ ਲਵੇ। ਹੁਣ ਕੋਈ ਕਸਰ ਨਾ ਰਹੇ ਜਾਵੇ।’ ਉਦਰ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ, ਵਿਰਸਾ ਸਿੰਘ ਵਲਟੋਹਾ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਹੋਰਨਾਂ ਆਗੂਆਂ ਵੱਲੋਂ ਪਹਿਲਾਂ ਐੱਸਐੱਸਪੀ ਦਫ਼ਤਰ ਅਤੇ ਫਿਰ ਦੇਰ ਰਾਤ ਤੱਕ ਮਟੌਰ ਥਾਣੇ ਦੀ ਘੇਰਾਬੰਦੀ ਕਰਕੇ ਰੱਖੀ ਗਈ।
ਅਕਾਲੀ ਆਗੂ ਅਤੇ ਵਰਕਰ ਮਟੌਰ ਥਾਣੇ ਦੇ ਅੰਦਰ ਹੀ ਧਰਨਾ ਲਗਾ ਕੇ ਬੈਠ ਗਏ। ਅਕਾਲੀ ਦਲ ਦੇ ਦਬਾਅ ਨੂੰ ਦੇਖਦੇ ਹੋਏ ਮੁਹਾਲੀ ਪੁਲਿਸ ਵੱਲੋਂ ਕਰੀਬ ਅੱਧੀ ਰਾਤ ਨੂੰ ਬੰਟੀ ਰੋਮਾਣਾ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।



Scroll to Top