ਮਲੇਰਕੋਟਲਾ ਦੇ ਆਖ਼ਰੀ ਨਵਾਬ ਦੀ ਬੇਗ਼ਮ ਮੁਨੱਵਰ ਉਨ ਨਿਸਾ ਦਾ ਹੋਇਆ ਦੇਹਾਂਤ
ਮਲੇਰਕੋਟਲਾ ਦੇ ਆਖ਼ਰੀ ਨਵਾਬ ਦੀ ਬੇਗ਼ਮ ਮੁਨੱਵਰ ਉਨ ਨਿਸਾ ਦਾ ਹੋਇਆ ਦੇਹਾਂਤ
ਮਲੇਰਕੋਟਲਾ: ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਲਈ ਸੂਬਾ ਸਰਹਿੰਦ ਵਜ਼ੀਰ ਖ਼ਾਨ ਅਤੇ ਮੁਗ਼ਲੀਆ ਸਲਤਨਤ ਦੇ ਹੋਰ ਅਹਿਲਕਾਰਾਂ ਸਾਹਮਣੇ ‘ਹਾਅ ਦਾ ਨਾਅਰਾ’ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਪਰਿਵਾਰ ਨਾਲ ਸੰਬਧਤ ਬੇਗ਼ਮ ਮੁਨੱਵਰ ਉਨ ਨਿਸਾ ਨਹੀਂ ਰਹੇ। ਦੱਸਿਆ ਜਾ ਰਿਹਾ ਕਿ ਬੇਗ਼ਮ ਸਾਹਿਬਾ ਕਈ ਦਿਨਾਂ ਤੋਂ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਕਈ ਦਿਨ ਤੋਂ ਤਬੀਅਤ ਖ਼ਰਾਬ ਹੋਣ ਦੇ ਚਲਦਿਆਂ ਉਨ੍ਹਾਂ ਅੱਜ ਮਲੇਰਕੋਟਲਾ ਦੇ ਹਜ਼ਰਤ ਹਲੀਮਾ ਹਸਪਤਾਲ ‘ਚ ਆਪਣੇ ਆਖ਼ਰੀ ਸਾਹ ਲਏ। ਮਲੇਰਕੋਟਲਾ ਦੇ ਆਖ਼ਰੀ ਨਵਾਬ ਦੀ ਬੇਗ਼ਮ ਦੀ ਉਮਰ 100 ਸਾਲਾਂ ਤੋਂ ਉੱਤੇ ਸੀ। ਬੇਗਮ ਮੁਨੱਵਰ ਉਲ ਨਿਸਾ ਨਵਾਬ ਸ਼ੇਰ ਮੁਹੰਮਦ ਖਾਨ ਦੇ ਵੰਸ਼ਜ ਮੁਹੰਮਦ ਇਫਤਿਖਾਰ ਅਲੀ ਖਾਨ ਬਹਾਦੁਰ ਦੀ ਤੀਜੀ ਪਤਨੀ ਸਨ। ਨਵਾਬ ਦੀਆਂ ਪਹਿਲੀਆਂ ਦੋ ਪਤਨੀਆਂ ਨਹੀਂ ਰਹੀਆਂ। ਉਹ ਖ਼ੁਦ ਵੀ 1982 ਵਿੱਚ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਕਿਸੇ ਬੇਗਮ ਤੋਂ ਕੋਈ ਔਲਾਦ ਨਹੀਂ ਸੀ।