ਬੇਕਾਬੂ ਕਾਰ ਨੇ ਮਾਰੀ ਟੱਕਰ, ਪੁਲਿਸ ਮੁਲਾਜ਼ਮ ਕਈ ਫੁੱਟ ਦੂਰ ਡਿੱਗਿਆ

ਦੁਆਰਾ: Punjab Bani ਪ੍ਰਕਾਸ਼ਿਤ :Friday, 27 October, 2023, 07:31 PM

ਬੇਕਾਬੂ ਕਾਰ ਨੇ ਮਾਰੀ ਟੱਕਰ, ਪੁਲਿਸ ਮੁਲਾਜ਼ਮ ਕਈ ਫੁੱਟ ਦੂਰ ਡਿੱਗਿਆ
ਟਰੈਫਿਕ ਪੁਲੀਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ
ਦਿੱਲੀ, 27 Oct : ਰਾਜਧਾਨੀ ਦਿੱਲੀ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ। ਕਨਾਟ ਪਲੇਸ ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਚੈਕ ਪੋਸਟ ‘ਤੇ ਤਾਇਨਾਤ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ। ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਮੁਲਾਜ਼ਮ ਕਾਰ ਨਾਲ ਟਕਰਾਉਂਦੇ ਹੀ ਹਵਾ ‘ਚ ਉਛਾਲ ਕੇ ਮਾਰਿਆ, ਘਟਨਾ 24 ਅਕਤੂਬਰ ਦੀ ਦੱਸੀ ਜਾ ਰਹੀ ਹੈ। ਇਸ ਹਾਦਸੇ ਦਾ ਵੀਡੀਓ ਹੁਣ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ‘ਚ ਜ਼ਖਮੀ ਪੁਲਸ ਮੁਲਾਜ਼ਮ ਫਿਲਹਾਲ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਜ਼ਖਮੀ ਕਾਂਸਟੇਬਲ ਦੀ ਪਛਾਣ ਰਵੀ ਸਿੰਘ ਵਜੋਂ ਹੋਈ ਹੈ। ਮੁਲਜ਼ਮ ਦੀ ਪਛਾਣ ਰਾਮਲਖਨ (52) ਵਜੋਂ ਹੋਈ ਹੈ। ਮੁਲਜ਼ਮ ਦਿੱਲੀ ਦੇ ਮੰਡਾਵਲੀ ਦਾ ਰਹਿਣ ਵਾਲਾ ਹੈ। ਘਟਨਾ ਤੋਂ ਬਾਅਦ ਮੁਲਜ਼ਮ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਟਰੈਫਿਕ ਪੁਲੀਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ।