Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਅੰਗ ਗਲੀ 'ਚ ਖਿਲਾਰੇ

ਦੁਆਰਾ: Punjab Bani ਪ੍ਰਕਾਸ਼ਿਤ :Thursday, 26 October, 2023, 04:25 PM

ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਅੰਗ ਗਲੀ ‘ਚ ਖਿਲਾਰੇ

ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ

ਭਿੱਖੀਵਿੰਡ 26 ਅਕਤੂਬਰ 2023- ਹਿੰਦ ਪਾਕਿਸਤਾਨ ਸਰਹੱਦ ਨੇੜੇ ਕਸਬਾ ਖਾਲੜਾ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਲੰਘਦੀ ਗਲੀ ਵਿੱਚ ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਵਨ ਪੰਨੇ ਬੀਤੀ ਰਾਤ ਵੇਲੇ ਖਿਲਰੇ ਪਏ ਦਿਖਾਈ ਦਿੱਤੇ ਜਾਣ ਤੇ ਲੋਕਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸੁਖਦੇਵ ਸਿੰਘ ਪੁੱਤਰ ਹਰਚੰਦ ਸਿੰਘ ਗੁਰਦੁਆਰਾ ਬਾਬਾ ਜਗਤਾ ਜੀ ਬਤੌਰ ਗ੍ਰੰਥੀ ਸੇਵਾਵਾਂ ਨਿਭਾ ਰਹੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੇ ਜਾਣ ਤੇ ਪੁਲਿਸ ਥਾਣਾ ਖਾਲੜਾ ਦੇ ਮੁਖੀ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਉਪਰੋਕਤ ਗੁਰਦੁਆਰਾ ਸਾਹਿਬ ਦੀ ਨੇੜਲੀ ਗਲੀ ਵਿੱਚ ਗੁਟਕਾ ਸਾਹਿਬ ਦੇ ਕੁਝ ਪਾਵਨ ਪੰਨੇ ਖਿਲਰੇ ਪਏ ਹਨ। ਥਾਣਾ ਖਾਲੜਾ ਪੁਲਿਸ ਵੱਲੋਂ ਬੇਅਦਬੀ ਦੀ ਹੋਈ ਘਟਨਾ ਨੂੰ ਮੁੱਖ ਰੱਖਦਿਆਂ ਮਾਮਲੇ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਤਾਂ ਜੋ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਵਰਨਯੋਗ ਹੈ ਕਿ ਲੋਕਾਂ ਵਿੱਚ ਭਾਵੇਂ ਗੁੱਸੇ ਦੀ ਲਹਿਰ ਦਿਖਾਈ ਦੇ ਰਹੀ ਪਰ ਕਸਬੇ ਵਿੱਚ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਥਾਣਾ ਖਾਲੜਾ ਮੁਖੀ ਬਲਵਿੰਦਰ ਸਿੰਘ ਵੱਲੋਂ ਆਉਣ ਜਾਣ ਵਾਲੇ ਹਰ ਵਿਅਕਤੀ ਉੱਤੇ ਬਾਜ ਅੱਖ ਰਾਖੀ ਜਾ ਰਹੀ ਹੈ ਤਾਂ ਜੋ ਮਾਮਲੇ ਨੂੰ ਸ਼ਾਂਤੀ ਪੂਰਵਕ ਹੱਲ ਕੀਤਾ ਜਾ ਸਕੇ। ਬੇਅਦਬੀ ਮਾਮਲੇ ਦੀ ਘਟਨਾ ਨੂੰ ਮੁੱਖ ਰੱਖਦਿਆਂ ਪੁਲਿਸ ਥਾਣਾ ਖਾਲੜਾ ਵਿਖੇ ਐਫ.ਆਈ.ਆਰ. ਨੰ.124 ਮਿਤੀ 25-10-2023 ਧਾਰਾ 295 ਅਧੀਨ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਐਸਐਚਓ ਬਲਵਿੰਦਰ ਸਿੰਘ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਅਮਨ ਸ਼ਾਂਤੀ ਬਣਾਏ ਰੱਖਣ ਲਈ ਸਹਿਯੋਗ ਦਿੱਤਾ ਜਾਵੇ ਅਤੇ ਬੇਅਦਬੀ ਦੇ ਲੋਕਾਂ ਨੂੰ ਸਜ਼ਾ ਦੇਣ ਲਈ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ ।



Scroll to Top